ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਪਿੰਡ ਚੱਬਾ ਵਿਖੇ
ਲੰਗਰ ਹਾਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਜੋਗਾ ਸਿੰਘ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬੀਬੀ ਕੌਲਾਂ ਭਲਾਈ ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਅਤੇ ਬਾਬਾ ਗੁਰਨਾਮ ਸਿੰਘ ਡੇਰਾ ਬਾਬਾ ਭੂਰੀ ਵਾਲੇ ਵਲੋਂ ਰੱਖਿਆ ਗਿਆ।ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਟਰੱਸਟ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਨੇ ਕਿਹਾ ਕਿ ਵੱਡੀ ਗਿਣਤੀ ’ਚ ਸੰਗਤਾਂ ਦੀ ਗੁਰੂ ਘਰ ਵਿਚ ਰੋਜ਼ਾਨਾ ਆਮਦ ਨੂੰ ਮੁੱਖ ਰੱਖਦਿਆਂ ਲੰਗਰ ਹਾਲ ਦੀ ਤਿੰਨ ਮੰਜ਼ਲੀ ਨਵੀਂ ਇਮਾਰਤ ਦੀ ਉਸਾਰੀ ਸੰਤ ਮਹਾਂਪੁਰਸ਼, ਨਿਹੰਗ ਸਿੰਘ ਜਥੇਬੰਦੀਆਂ ਅਤੇ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਾਈ ਜਾ ਰਹੀ ਹੈ।ਉਨ੍ਹਾਂ ਸਮੂਹ ਜਥੇਬੰਦੀਆਂ ਨੂੰ ਇਮਾਰਤ ਦੀ ਉਸਾਰੀ ਦੀ ਸੇਵਾ ’ਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ ਅਤੇ ਹਾਜ਼ਰ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਗੁਰਦੁਆਰਾ ਸਾਹਿਬ ਟਰੱਸਟ ਦੇ ਪ੍ਰਧਾਨ ਕਸ਼ਮੀਰ ਸਿੰਘ, ਭਾਈ ਬਲਦੇਵ ਸਿੰਘ ਇੰਡੀਆ ਬੈਟਰੀ, ਗਿਆਨੀ ਸੂਰਤਾ ਸਿੰਘ, ਪ੍ਰੋ. ਸਰਚਾਂਦ ਸਿੰਘ, ਭਾਈ ਹਰਦੇਵ ਸਿੰਘ ਸਰਪੰਚ, ਰਣਦੀਪ ਸਿੰਘ ਗੁਰੂਵਾਲੀ, ਮੈਨੇਜਰ ਹਰਦੇਵ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਮੈਨੇਜਰ ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਤੇੜਾ, ਨਿੱਕੂ ਵੀਰ ਭਲਾਈ ਕੇਂਦਰ, ਭਾਈ ਬਲਜੀਤ ਸਿੰਘ, ਬਾਬਾ ਗੁਰਨਾਮ ਸਿੰਘ ਅਟਾਰੀ, ਭਾਈ ਜਸਬੀਰ ਸਿੰਘ ਗੋਰਾ, ਭਾਈ ਗੁਰਾ ਸਿੰਘ ਜੋੜਾਘਰ, ਬੱਲਾ ਸਿੰਘ ਵਰਪਾਲ, ਅਤੇ ਗੁਰਸ਼ਰਨ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤ ਮੌਜ਼ੂਦ ਸਨ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media