ਕੰਵਰਬੀਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਪ੍ਰਬੰਧਾਂ ਬਾਰੇ ਵਿਚਾਰਾਂ

ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ) ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰ ਰਹੇ ਭਾਈ ਗੁਰਬਖਸ਼ ਸਿੰਘ ਖਾਲਸਾ ਵੱਲੋਂ ਆਪਣੀ ਸਵੈ-ਇੱਛਾ ਨੂੰ ਮੁੱਖ ਰੱਖਦੇ ਹੋਏ 8 ਜਨਵਰੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚ ਰਹੇ ਹਨ। ਉਨ੍ਹਾਂ ਦੀ ਆਮਦ ਦੇ ਮੱਦੇ ਨਜ਼ਰ ਅੱਜ ਆਈ.ਐਸ.ਓ. ਦੇ ਸੂਬਾ ਪ੍ਰਧਾਨ ਤੇ ਜੇਲ੍ਹ ਵਿਭਾਗ ਮੈਂਬਰ ਕੰਵਰਬੀਰ ਸਿੰਘ ਅੰਮ੍ਰਿਤਸਰ ਦੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ, ਮੈਨੇਜਰ ਸ੍ਰੀ ਦਰਬਾਰ ਸਾਹਿਬ ਸz: ਪ੍ਰਤਾਪ ਸਿੰਘ, ਮੈਨੇਜਰ ਸਰਾਵਾਂ ਸ: ਗੁਰਿੰਦਰ ਸਿੰਘ ਨਾਲ ਅਹਿਮ ਵਿਚਾਰਾਂ ਹੋਈਆਂ।ਉਨਾਂ ਨੇ ਸਾਰੇ ਪ੍ਰਬੰਧਾਂ ਦੀ ਦੇਖ-ਰੇਖ ਲਈ ਅੱਜ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ, ਜਿਸ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਸਾਰੇ ਪ੍ਰਬੰਧ ਵੀ ਮੁਕੰਮਲ ਕਰ ਲਏ ਗਏ ਹਨ।ਉਨ੍ਹਾਂ ਕਿਹਾ ਕਿ ਉਹ ਸਮੁੱਚੀਆਂ ਸਿੱਖ ਸੰਗਤਾਂ ਨੂੰ ਅਪੀਲ ਕਰਦੇ ਹਨ ਕਿ ਉਹ ਕੱਲ ਭਾਈ ਗੁਰਬਖਸ਼ ਸਿੰਘ ਖਾਲਸਾ ਦੇ ਅੰਮ੍ਰਿਤਸਰ ਪਹੁੰਚਣ ਤੇ ਉਨਾਂ ਦਾ ਭਰਵਾਂ ਸਵਾਗਤ ਕਰਨ।ਇਸ ਮੌਕੇ ਗੁਰਮਨਜੀਤ ਸਿੰਘ ਅੰਮ੍ਰਿਤਸਰ, ਜਗਮੋਹਨ ਸਿੰਘ ਸ਼ਾਂਤ, ਬਿਕਰਮ ਸਿੰਘ ਤੇ ਗੁਰਿੰਦਰ ਸਿੰਘ ਸ਼ਾਂਤ ਵੀ ਨਾਲ ਹਾਜ਼ਰ ਸਨ।