Thursday, November 21, 2024

ਸਰਕਾਰੀ ਸ਼ਹੀਦ ਊਧਮ ਸਿੰਘ ਕਾਲਜ ਵਿਖੇ 68 ਲੱਖ ਦੀ ਲਾਗਤ ਨਾਲ ਬਣੇਗਾ 400 ਮੀਟਰ ਟਰੈਕ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰੱਖਿਆ ਨੀਹ ਪੱਥਰ

ਸੰਗਰੂਰ, 8 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਸਥਿਤ ਸਰਕਾਰੀ ਸ਼ਹੀਦ ਊਧਮ ਸਿੰਘ ਕਾਲਜ ਵਿਖੇ ਨਵੇਂ ਬਣਨ ਵਾਲੇ 400 ਮੀਟਰ ਲੰਬੇ ਟਰੈਕ ਦਾ ਨੀਂਹ ਪੱਥਰ ਰੱਖਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਜੋਸ਼ੋ ਖਰੋਸ਼ ਨਾਲ ਉਪਰਾਲੇ ਕੀਤੇ ਜਾ ਰਹੇ ਹਨ।ਸਰਕਾਰੀ ਸਕੂਲਾਂ ਦੇ ਨਾਲ-ਨਾਲ ਸਰਕਾਰੀ ਕਾਲਜਾਂ ਦੇ ਖਿਡਾਰੀਆਂ ਨੂੰ ਤਰਾਸ਼ਣ ਲਈ ਕਾਲਜ ਵਿੱਚ ਖੇਡ ਗਤੀਵਿਧੀਆਂ ਲਈ ਉਹਨਾਂ ਵਲੋਂ 400 ਮੀਟਰ ਲੰਬੇ ਸਿੰਡਰ ਟਰੈਕ ਦਾ ਨੀਹ ਪੱਥਰ ਰੱਖਿਆ ਗਿਆ ਹੈ, ਜਿਸ ਨੂੰ ਤਿਆਰ ਕਰਨ ਵਿੱਚ ਲਗਭਗ 68 ਲੱਖ ਰੁਪਏ ਦੀ ਲਾਗਤ ਆਵੇਗੀ।ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਨੂੰ ਸਹੂਲਤਾਂ ਪੱਖੋਂ ਪੰਜਾਬ ਦਾ ਸਰਵੋਤਮ ਹਲਕਾ ਬਣਾਇਆ ਜਾ ਰਿਹਾ ਹੈ।ਇਸ ਟਰੈਕ ਵਿੱਚ ਇੱਕ ਫੁੱਟਬਾਲ ਮੈਦਾਨ ਵੀ ਬਣਾਇਆ ਜਾਵੇਗਾ।ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਕਾਲਜ ਵਿੱਚੋਂ ਵਿਦਿਆ ਹਾਸਲ ਕਰਨ ਵਾਲੇ ਅਨੇਕਾਂ ਵਿਦਿਆਰਥੀ ਦੇਸ਼ ਅਤੇ ਵਿਦੇਸ਼ ਵਿੱਚ ਚੰਗਾ ਨਾਮਣਾ ਖੱਟ ਰਹੇ ਹਨ ਅਤੇ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਖੇਡ ਮੈਦਾਨਾਂ ਨੇ ਦੇਸ਼ ਤੇ ਸੂਬੇ ਨੂੰ ਨਾਮਵਰ ਖਿਡਾਰੀ ਦਿੱਤੇ ਹਨ।
ਇਸ ਮੌਕੇ ਸੁਖਵਿੰਦਰ ਸਿੰਘ ਪ੍ਰਿੰਸੀਪਲ ਐਸ.ਯੂ.ਐਸ ਕਾਲਜ, ਮਨਪ੍ਰੀਤ ਬਾਂਸਲ, ਪੰਕਜ਼ ਡੋਗਰਾ ਪ੍ਰਧਾਨ ਓਲਡ ਸਟੂਡੈਂਟ ਐਸੋਸੀਏਸ਼ਨ, ਆਸ਼ਾ ਬਜਾਜ, ਸਾਹਿਬ ਸਿੰਘ ਬਲਾਕ ਪ੍ਰਧਾਨ, ਨਰੇਸ਼ ਸ਼ਰਮਾ, ਅਮਰੀਕ ਸਿੰਘ ਧਾਲੀਵਾਲ, ਵਿਸ਼ਾਲ ਕੌਸ਼ਲ, ਮਨੀ ਸਰਾਉ ਵੀ ਹਾਜ਼ਰ ਸਨ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …