ਪਠਾਨਕੋਟ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਭੋਆ ਲਈ ਬਹੁਤ ਹੀ ਮਾਣ ਦੀ ਗੱਲ ਹੈ ਕਿ ਇੱਕ ਛੋਟੇ ਜਿਹੇ ਪਿੰਡ ਦੀ ਧੀ ਪੱਲਵੀ ਨੇ
ਲੈਫਟੀਨੇਟ ਬਣ ਕੇ ਇਹ ਸਿੱਧ ਕਰ ਦਿੱਤਾ ਹੈ ਕਿ ਬੇਟੀਆਂ ਬੇਟੇ ਤੋਂ ਘੱਟ ਨਹੀਂ ਹਨ।ਇਹ ਪ੍ਰਗਟਾਵਾ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਤੇ ਆਪਣੇ ਵੱਲੋਂ ਪੂਰੇ ਪਰਿਵਾਰ ਨੂੰ ਸ਼ੁਭਕਾਮਨਾਵਾਂ ਦੇਣ ਲਈ ਪਿੰਡ ਸਿੰਬਲੀ ਪਹੁੰਚੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੱਲਵੀ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਨ ਉਪਰੰਤ ਕੀਤਾ।ਬਲਾਕ ਪ੍ਰਧਾਨ ਪਵਨ ਕੁਮਾਰ ਫੋਜੀ, ਸਾਹਿਬ ਸਿੰਘ ਸਾਬਾ, ਖੁਸ਼ਬੀਰ ਕਾਟਲ, ਪੱਲਵੀ ਦੇ ਪਿਤਾ ਰਵਿੰਦਰ ਸਿੰਘ, ਮਾਤਾ ਸਿਵਾਨੀ ਦੇਵੀ, ਪੱਲਵੀ ਦੇ ਤਾਇਆ ਗੁਲਜਾਰ ਸਿੰਘ ਅਤੇ ਤਾਈ ਮੰਜੂ ਦੇਵੀ, ਪੱਲਵੀ ਦਾ ਭਰਾ ਸਾਹਿਲ, ਮਾਸੀ ਸਵਿਤਾ ਅਤੇ ਆਮ ਆਦਮੀ ਪਾਰਟੀ ਦੇ ਅਹੁੱਦੇਦਾਰ ਵੀ ਇਸ ਸਮੇਂ ਹਾਜ਼ਰ ਸਨ।
ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਅੱਜ ਬਹੁਤ ਹੀ ਖੁਸ਼ੀ ਦਾ ਸਮਾਂ ਹੈ ਕਿ ਉਨ੍ਹਾਂ ਦੇ ਇਲਾਕੇ ਦੀ ਪੱਲਵੀ ਨੇ ਸੀ.ਡੀ.ਐਸ ਦੀ ਪ੍ਰੀਖਿਆ ਤੋਂ ਬਾਅਦ ਆਰਮੀ ਵਿੱਚ ਲੈਫਟੀਨੈਟ ਬਣ ਕੇ ਪੂਰੇ ਦੇਸ਼ ਵਿੱਚ ਆਪਣੇ ਮਾਤਾ ਪਿਤਾ ਅਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ।ਉਨ੍ਹਾਂ ਕਿਹਾ ਕਿ ਇੱਕ ਸਧਾਰਨ ਕਿਸਾਨੀ ਪਰਿਵਾਰ ਨਾਲ ਜੁੜੀ ਪੱਲਵੀ ਹੋਰਨਾਂ ਲੜਕੀਆਂ ਲਈ ਪ੍ਰੇਰਣਾ ਸਰੋਤ ਬਣੀ ਹੈ।ਪੱਲਵੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਮੁਕਾਮ ਹਾਸਲ ਕਰਨ ਪਿੱਛੇ ਉਸ ਦੇ ਮਾਤਾ ਪਿਤਾ ਦਾ ਬਹੁਤ ਜਿਆਦਾ ਸਹਿਯੋਗ ਰਿਹਾ ਹੈ।ਪੱਲਵੀ ਦੇ ਪਿਤਾ ਰਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਬੱਚੀ ਵਲੋਂ ਲੈਫਟੀਨੈਟ ਦਾ ਅਹੁੱਦਾ ਹਾਸਲ ਕਰਨ ਦੀ ਉਨਾਂ ਨੂੰ ਬਹੁਤ ਹੀ ਖੁਸ਼ੀ ਹੈ।ਉਹਨਾਂ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਕਟਾਰੂਚੱਕ ਦਾ ਵੀ ਧੰਨਵਾਦ ਕੀਤਾ ਜੋ ਅੱਜ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਪਹੁੰਚੇ ਅਤੇ ਪੱਲਵੀ ਨੂੰ ਸ਼ੁਭਕਾਮਨਾਵਾਂ ਦੇ ਕੇ ਪਰਿਵਾਰ ਦਾ ਮਾਣ ਵਧਾਇਆ ਹੈ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media