ਅੰਮ੍ਰਿਤਸਰ, 9 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਖ਼ਾਲਸਾ ਕਾਲਜ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੀਆਂ
ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਏ ਬੀ.ਐਡ ਸਮੈਸਟਰ ਚੌਥਾ ਦੀ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਪ੍ਰੋ: (ਡਾ.) ਮਨਦੀਪ ਕੌਰ ਨੇ ਇਮਤਿਹਾਨ ’ਚ ਸ਼ਾਨਦਾਰ ਕਾਰਗੁਜ਼ਾਰੀ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਯਸ਼ਿਕਾ ਮਰਵਾਹਾ ਨੇ 74.6 ਪ੍ਰਤੀਸ਼ਤ ਅੰਕ ਨਾਲ ’ਵਰਸਿਟੀ ’ਚ ਪਹਿਲਾ, ਸਰਗੁਣ ਨੇ 72.36 ਫੀਸਦੀ ਅੰਕ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
ਇਸ ਮੌਕੇ ਡਾ. ਮਨਦੀਪ ਕੌਰ ਨੇ ਵਿਦਿਆਰਥਣਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਵੀ ਕੀਤੀ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media