Friday, July 4, 2025
Breaking News

ਚੀਫ਼ ਖ਼ਾਲਸਾ ਦੀਵਾਨ ਵੱਲੋਂ ਟੀਚਰ ਟਰੇਨਿੰਗ ਪ੍ਰੋਗਰਾਮਾਂ ਦੀ ਲੜੀ ਆਰੰਭ

ਅੰਮ੍ਰਿਤਸਰ, 9 ਸਤੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਸਕੂਲਾਂ ਦੇ ਵਿਦਿਅਕ ਪੱਧਰ ਨੂੰ ਉਪਰ ਚੁੱਕਣ ਲਈ ਚੀਫ਼ ਖ਼ਾਲਸਾ ਦੀਵਾਨ ਡਾਇਰੈਕਟੋਰੇਟ ਦਫ਼ਤਰ ਵੱਲੋਂ ਟੀਚਰ ਟਰੇਨਿੰਗ ਪ੍ਰੋਗਰਾਮਾਂ ਨੂੰ ਆਯੋਜਿਤ ਕਰਨ ਦੀ ਲੜੀ ਤਹਿਤ ਅੱਜ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਵੱਲੋਂ ਪਹਿਲੇ ਅਧਿਆਪਕ ਸਿਖਲਾਈ ਪ੍ਰੋਗਰਾਮ ਦਾ ਸ਼ੁਭਆਰੰਭ ਕੀਤਾ ਗਿਆ।ਜਿਸ ਵਿਚ ਪ੍ਰੀ-ਪ੍ਰਾਇਮਰੀ ਅਧਿਆਪਕਾ ਨੇ ਉਤਸ਼ਾਹ ਨਾਲ ਭਾਗ ਲਿਆ ਗਿਆ।ਡਾ. ਨਿੱਜ਼ਰ ਵੱਲੋਂ ਆਪਣੇ ਸਾਥੀਆਂ ਸਮੇਤ ਟਰੇਨਿੰਗ ਕੈਂਪ ਦਾ ਨਿਰੀਖਣ ਕੀਤਾ ਗਿਆ।ਉਹਨਾਂ ਕਿਹਾ ਕਿ ਟੀਚਰ ਟਰੇਨਿੰਗ ਪ੍ਰੋਗਰਾਮ ਚੀਫ਼ ਖ਼ਾਲਸਾ ਦੀਵਾਨ ਵਿਦਿਅਕ ਸਿਸਟਮ ਦਾ ਮਹੱਤਵਪੂਰਨ ਹਿੱਸਾ ਹਨ।ਅਜਿਹੇ ਸਿਖਲਾਈ ਪ੍ਰੋਗਰਾਮਾਂ ਦਾ ਉਦੇਸ਼ ਸੀ.ਕੇ.ਡੀ ਅਧਿਆਪਕਾਂ ਨੂੰ ਨਵੀਆਂ ਵਿਦਿਅਕ ਤਕਨੀਕਾਂ ਅਤੇ ਆਡੀਓ-ਵੀਡੀਓ ਸਾਧਨਾਂ ਨਾਲ ਬੱਚਿਆਂ ਦੀ ਦਿਲਚਸਪੀ ਅਨੁਸਾਰ ਪੜ੍ਹਾਉਣ ਦੇ ਗੁਰ ਸਿਖਾਉਣਾ ਹੈ।ਉਹਨਾਂ ਕਿਹਾ ਕਿ ਇਹ ਟੀਚਰ ਟਰੇਨਿੰਗ ਕੈਂਪ ਸੀ.ਕੇ.ਡੀ ਵਿਦਿਆਰਥੀਆਂ ਖਾਸਕਰ ਪੇਂਡੂ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਇੱਕ ਮਜ਼ਬੂਤ ਵਿਦਿਅਕ ਨੀਂਹ ਰੱਖਣ ਵਿੱਚ ਸਹਾਈ ਸਿੱਧ ਹੋਣਗੇ।
ਮੀਤ ਪ੍ਰਧਾਨ ਜਗਜੀਤ ਸਿੰਘ ਅਤੇ ਕਾਰਜ਼ਕਾਰੀ ਆਨਰੇਰੀ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਨੇ ਕਿਹਾ ਕਿ ਅਧਿਆਪਕਾਂ ਨੂੰ ਸਿਖਲਾਈ ਪ੍ਰੋਗਰਾਮਾਂ ਰਾਹੀਂ ਤਕਨੀਕੀ ਸਮੇਂ ਦਾ ਹਾਣੀ ਬਣਾਉਣ ਦਾ ਮਤਲਬ ਸਮੂਹ ਵਿਦਿਆਰਥੀਆਂ ਨੂੰ ਆਧੁਨਿਕਤਾ ਨਾਲ ਜੋੜਨਾ ਹੈ।ਡਾਇਰੈਕਟਰ ਏ.ਪੀ.ਐਸ ਚਾਵਲਾ ਵੱਲੋਂ ਚੀਫ਼ ਖ਼ਾਲਸਾ ਦੀਵਾਨ ਸਕੂਲਾਂ ਦੇ ਵਿਦਿਅਕ ਸਿਸਟਮ ਨੂੰ ਗਲੋਬਲ ਪੱਧਰ ਤੱਕ ਲਿਜਾਉਣ ਲਈ ਵਿਸ਼ੇਸ਼ ਯਤਨ ਕਰਨ ਦਾ ਭਰੋਸਾ ਦਿੱਤਾ ਗਿਆ।
ਇਸ ਮੋਕੇ ਐਡੀ. ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਸੇਠੀ, ਪ੍ਰੋ. ਭੁਪਿੰਦਰ ਸਿੰਘ ਸੇਠੀ, ਡਾਇਰੈਕਟਰ ਏ.ਪੀ.ਐਸ ਚਾਵਲਾ ਆਦਿ ਹਾਜ਼ਰ ਸਨ।

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …