ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਏ.ਡੀ.ਸੀ.ਪੀ ਟਰੈਫਿਕ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵਲੋਂ ਸਰਕਾਰੀ ਸਰੂਪ ਰਾਣੀ ਕਾਲਜ ਵਿਖੇ ਟਰੈਫਿਕ ਸੈਮੀਨਾਰ ਆਯੋਜਿਤ ਕੀਤਾ ਗਿਆ।ਜਿਸ ਦੌਰਾਨ ਬੱਚਿਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ।ਐਸ.ਆਈ ਦਲਜੀਤ ਸਿੰਘ ਨੇ ਬੱਚਿਆਂ ਨੂੰ ਖਾਸ ਤੌਰ ‘ਤੇ ਟਰਿਪਲ ਰਾਈਡਿੰਗ ਨਾ ਕਰਨ, ਚਾਰ ਪਹੀਆ ਗੱਡੀ ਚਲਾਉਣ ਸਮੇਂ ਹਮੇਸ਼ਾਂ ਸੀਟ ਬੈਲਟ ਲਾਉਣ ਅਤੇ ਦੋ ਪਹੀਆ ਵਾਹਨ ਚਲਾਉਂਦਿਆਂ ਹੈਲਮਟ ਦੀ ਵਰਤੋਂ ਕਰਨ, ਟਰੈਫਿਕ ਲਾਈਟਾਂ ‘ਤੇ ਰੁਕਣ ਅਤੇ ਲਾਈਸੈਂਸ ਦੀ ਮਹੱਤਤਾ ਬਾਰੇ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਪ੍ਰਿੰਸੀਪਲ ਪ੍ਰੋਫੈਸਰ ਡਾਕਟਰ ਦਲਜੀਤ ਕੌਰ, ਰੋਡ ਸੇਫਟੀ ਸੈਲ ਇੰਚਾਰਜ਼ ਡਾਕਟਰ ਬੰਦਨਾ ਬਜਾਜ, ਸ਼੍ਰੀਮਤੀ ਮਨਪ੍ਰੀਤ ਕੌਰ ਮਿਨਹਾਸ ਆਦਿ ਹਾਜ਼ਰ ਸਨ।
Check Also
ਨਵੇਂ ਸਾਲ ਦੀ ਆਮਦ ‘ਤੇ ਜਿਲ੍ਹਾ ਬਾਰ ਐਸੋਸੀਏਸ਼ਨ ਨੇ ਕਰਵਾਇਆ ਧਾਰਮਿਕ ਸਮਾਗਮ
ਸੰਗਰੂਰ, 11 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਹਰ ਸਾਲ ਦੀ ਤਰ੍ਹਾਂ …