ਅੰਮ੍ਰਿਤਸਰ, 11 ਸਤੰਬਰ (ਜਗਦੀਪ ਸਿੰਘ) – ਕਰੀਬ ਤਿੰਨ ਸਾਲ ਪਹਿਲਾਂ ਉਮਾਨ ਵਿਖੇ ਹਾਦਸੇ ਵਿੱਚ ਮਾਰੇ ਗਏ ਪਿੰਡ ਝੰਜੋਟੀ ਦੇ ਵਾਸੀ ਸੁਖਦੀਪ ਸਿੰਘ ਦੇ ਪਰਿਵਾਰ
ਨੂੰ ਉਮਾਨ ਸਰਕਾਰ ਵਲੋਂ ਜਾਰੀ ਕੀਤੇ ਗਏ ਕਰੀਬ 31 ਲੱਖ 34 ਹਜ਼ਾਰ ਰੁਪਏ ਦੀ ਮੁਆਵਜ਼ਾ ਰਾਸ਼ੀ ਦਾ ਚੈਕ ਸੌਂਪਿਆ।ਇਸ ਸਮੇਂ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।ਉਹਨਾਂ ਕਿਹਾ ਕਿ ਬਤੌਰ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਉਨਾਂ ਦੀ ਇਹ ਕੋਸ਼ਿਸ਼ ਰਹਿੰਦੀ ਹੈ ਕਿ ਪ੍ਰਵਾਸੀ ਭਾਰਤੀਆਂ ਨਾਲ ਸਬੰਧਿਤ ਸ਼ਿਕਾਇਤਾਂ ਅਤੇ ਕੇਸਾਂ ਦਾ ਨਿਪਟਾਰਾ ਪਹਿਲ ਦੇ ਉਧਾਰ ‘ਤੇ ਕੀਤਾ ਜਾਵੇ।ਉਹਨਾਂ ਨੇ ਦੱਸਿਆ ਕਿ ਪਿੰਡ ਝੰਜੋਟੀ ਵਾਸੀ ਸੁਖਦੀਪ ਸਿੰਘ ਜੋ ਕਿ 2021 ਵਿੱਚ ਉਮਾਨ ਵਿਖੇ ਹੋਏ ਕਾਰ ਹਾਦਸੇ ਵਿੱਚ ਸਾਡੇ ਤੋਂ ਸਦਾ ਲਈ ਵਿੱਛੜ ਗਏ ਸਨ, ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਜ਼ਰੀਏ ਲਗਾਤਾਰ ਉਮਾਨ ਸਰਕਾਰ ਨਾਲ ਸੰਪਰਕ ਰੱਖਿਆ।ਜਿਸ ਦੇ ਸਿੱਟੇ ਵਜੋਂ ਉਮਾਨ ਨੇ 31 ਲੱਖ 34 ਹਜ਼ਾਰ ਰੁਪਏ ਦੀ ਮੁਆਵਜ਼ਾ ਰਾਸ਼ੀ ਪਰਿਵਾਰ ਲਈ ਭੇਜੀ ਹੈ, ਜਿਸ ਦਾ ਚੈਕ ਉਹ ਅੱਜ ਉਨਾਂ ਦੇ ਪਰਿਵਾਰ ਨੂੰ ਦੇਣ ਲਈ ਆਏ ਹਨ।ਧਾਲੀਵਾਲ ਨੇ ਕਿਹਾ ਕਿ ਉਨਾਂ ਦੀ ਕੋਸ਼ਿਸ਼ ਹੋਵੇਗੀ ਕਿ ਸੁਖਦੀਪ ਸਿੰਘ ਦੀ ਪਤਨੀ ਜੋ ਕਿ ਪੜੀ ਲਿਖੀ ਹੈ, ਨੂੰ ਪੰਜਾਬ ਸਰਕਾਰ ਵਲੋਂ ਰੁਜ਼ਗਾਰ ਲਈ ਸਰਕਾਰੀ ਨੌਕਰੀ ਵੀ ਦਿੱਤੀ ਜਾਵੇ ਅਤੇ ਇਸ ਲਈ ਉਹ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖਣਗੇ।
ਇਸ ਮੌਕੇ ਐਸ.ਡੀ.ਐਮ ਲੋਪੋਕੇ ਮੈਡਮ ਅਮਨਦੀਪ ਕੌਰ ਘੁੰਮਣ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media