Tuesday, July 29, 2025
Breaking News

ਬੀਬੀ ਕੌਲਾਂ ਜੀ ਡਿਗਰੀ ਕਾਲਜ ਜੰਡਿਆਲਾ ਨੂੰ ਆਪਣੇ ਅਖਤਿਆਰੀ ਫੰਡ ਵਿਚੋਂ ਈ.ਟੀ.ਓ ਨੇ ਦਿੱਤੇ 5 ਲੱਖ

ਅੰਮ੍ਰਿਤਸਰ, 11 ਸਤੰਬਰ (ਜਗਦੀਪ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਬੀਬੀ ਕੌਲਾਂ ਜੀ ਡਿਗਰੀ ਕਾਲਜ ਜੰਡਿਆਲਾ ਗੁਰੂ ਨੂੰ ਆਪਣੇ ਅਖਤਿਆਰੀ ਕੋਟੇ ਵਿੱਚੋਂ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਹੈ।ਦੱਸਣਯੋਗ ਹੈ ਕਿ ਬੀਤੇ ਦਿਨੀ ਕਾਲਜ ਦੇ ਸਲਾਨਾ ਇਨਾਮ ਵੰਡ ਸਮਾਗਮ ਵਿੱਚ ਸ਼ਿਰਕਤ ਕਰਨ ਪੁੱਜੇ ਹਰਭਜਨ ਸਿੰਘ ਨੇ ਸੰਸਥਾ ਵਲੋਂ ਸਿੱਖਿਆ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਲਈ ਇਹ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ।ਉਨ੍ਹਾਂ ਕਿਹਾ ਕਿ ਇਸ ਕਾਲਜ ਦੀਆਂ ਬੱਚੀਆਂ ਹਮੇਸ਼ਾਂ ਹੀ ਆਪਣੇ ਕਾਲਜ ਦਾ ਨਾਮ ਰੌਸ਼ਨ ਕਰਦੀਆਂ ਹਨ।ਉਨ੍ਹਾਂ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਭਾਈ ਨਰਿੰਦਰ ਸਿੰਘ ਨੂੰ ਚੈਕ ਸੌਂਪਦੇ ਹੋਏ ਅਪੀਲ ਕੀਤੀ ਕਿ ਉਹ ਬੱਚੀਆਂ ਨੂੰ ਤਕਨੀਕੀ ਸਿੱਖਿਆ ਜਰੂਰ ਪ੍ਰਦਾਨ ਕਰਨ ਤਾਂ ਜੋ ਉਹ ਅਉਣ ਵਾਲੇ ਯੁੱਗ ਦੇ ਹਾਣੀ ਬਣ ਸਕਣ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਕੰਮ ਕਰ ਰਹੀ ਹਰੇਕ ਸੰਸਥਾ ਦਾ ਸਾਥ ਦੇ ਰਹੀ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੜਕੀਆਂ ਨੂੰ ਅੱਗੇ ਵਧਣ ਤੇ ਵੱਡੇ ਮੌਕੇ ਦਿੱਤੇ ਜਾ ਰਹੇ ਹਨ।ਜਿਵੇਂ ਹਾਲ ਹੀ ਵਿੱਚ ਫਾਇਰ ਬ੍ਰਿਗੇਡ ਵਰਗੇ ਵਿਭਾਗ ਜਿਥੇ ਲੜਕੀਆਂ ਦੀ ਭਰਤੀ ਨਹੀਂ ਸੀ ਹੁੰਦੀ, ਉਥੇ ਵੀ ਲੜਕੀਆਂ ਨੂੰ ਭਰਤੀ ਕਰਨ ਦਾ ਐਲਾਨ ਕੀਤਾ ਜਾ ਚੁੱਕਾ ਹੈ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …