Thursday, November 21, 2024

ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਪਰਾਲੀ ਨਾ ਸਾੜਨ ਲਈ ਕਿਸਾਨ ਜਾਗਰੂਕਤਾ ਪ੍ਰਚਾਰ ਵੈਨਾਂ ਰਵਾਨਾ

ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਦੇ ਹੁਕਮਾਂ ਤਹਿਤ ਝੋਨੇ ਦੀ ਕਟਾਈ ਉਪਰੰਤ ਬਚੀ ਹੋਈ ਪਰਾਲੀ ਨੂੰ ਅੱਗ ਲਾ ਕੇ ਨਾ ਸਾੜਨ ਹਿੱਤ ਕਿਸਾਨ ਜਾਗਰੂਕ ਕਰਨ ਲਈ ਪ੍ਰਚਾਰ ਵੈਨਾਂ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਹ ਪ੍ਰਚਾਰ ਵੈਨਾਂ ਸਭ ਤੋਂ ਪਹਿਲਾਂ ਝੋਨੇ ਦੀ ਅਗੇਤੀ ਕਟਾਈ ਕਰਨ ਵਾਲੇ ਬਲਾਕ ਜੰਡਿਆਲਾ ਗੁਰੂ, ਤਰਸਿੱਕਾ, ਵੇਰਕਾ, ਮਜੀਠਾ, ਅਤੇ ਅਟਾਰੀ ਵਿੱਚ ਚਲਾਈਆਂ ਜਾਣਗੀਆਂ ਅਤੇ ਇਸ ਉਪਰੰਤ ਜਿਲ੍ਹਾ ਅੰਮ੍ਰਿਤਸਰ ਦੇ ਹਰੇਕ ਪਿੰਡ ਵਿੱਚ ਜਾਣਗੀਆਂ।ਉਹਨਾ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਪੂਰਨ ਮਨਾਹੀ ਹੈ।ਇਸ ਲਈ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।ਪਰਾਲੀ ਨੂੰ ਇਕੱਠਾ ਕਰਕੇ ਖੇਤਾਂ ਤੋਂ ਬਾਹਰ ਕੱਢ ਲਿਆ ਜਾਵੇ ਜਾਂ ਖੇਤ ਵਿੱਚ ਹੀ ਪਰਾਲੀ ਨੂੰ ਵਾਹ ਕੇ ਅਗਲੀ ਫਸਲ ਦੀ ਬਿਜ਼ਾਈ ਕੀਤੀ ਜਾਵੇ।
ਮੁੱਖ ਖੇਤੀਬਾੜੀ ਅਫਸਰ ਡਾ. ਤਜਿੰਦਰ ਸਿੰਘ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਝੋਨੇ/ਬਾਸਮਤੀ ਦੀ ਪਰਾਲੀ ਨੂੰ ਅੱਗ ਬਿਲਕੁੱਲ ਨਾ ਲਗਾਈ ਜਾਵੇ।ਇਹ ਵੈਨਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਚਲਾਈਆਂ ਜਾ ਰਹੀਆਂ ਹਨ।
ਇਸ ਮੌਕੇ ਡਿਪਟੀ ਡਾਇਰੈਕਟਰ ਖੇਤੀਬਾੜੀ ਜੋਗਰਾਜਬੀਰ ਸਿੰਘ, ਖੇਤੀਬਾੜੀ ਅਫਸਰ ਸੁਖਰਾਜਬੀਰ ਸਿੰਘ ਗਿੱਲ, ਰਮਨ ਕੁਮਾਰ, ਖੇਤੀਬਾੜੀ ਵਿਕਾਸ ਅਫਸਰ ਪਰਜੀਤ ਸਿੰਘ ਔਲਖ, ਪੀ.ਡੀ ਸੁਖਚੈਨ ਸਿੰਘ ਹਾਜ਼ਰ ਸਨ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …