ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ) – ਡੀ.ਏ.ਵੀ ਸਿੱਖਿਆ ਸੰਸਥਾਨ ਨਵੀਂ ਦਿੱਲੀ ਕੇ ਨਿਰਦੇਸ਼ਾਂ ‘ਤੇ ਅੰਮ੍ਰਿਤਸਰ ਦੇ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕਾਂ ਦੇ ਸਕਿਲ ਵਿਕਾਸ ਫੇਜ਼-2 ਪ੍ਰੋਗਰਾਮ ਤਹਿਤ ਦੋ ਦਿਨਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਡਾ. ਪੂਨਮ ਸੂਰੀ ਪਦਮਸ੍ਰੀ ਐਵਾਰਡੀ ਪ੍ਰਧਾਨ ਡੀ.ਏ.ਵੀ ਕਾਲਜ ਪ੍ਰਬੰਧਕ ਕਮੇਟੀ ਨਵੀਂ ਦਿੱਲੀ ਦੇ ਆਸ਼ੀਰਵਾਦ ਨਾਲ ਡਾ. ਨਿਸ਼ਾ ਪੇਸ਼ਿਨ ਨਿਰਦੇਸ਼ਕ (ਸਿਖਿਆ) ਅਤੇ ਵੀ.ਕੇ ਚੋਪੜਾ ਨਿਰਦੇਸ਼ਕ ਪੀ.ਐਸ ਸਕੂਲਜ਼-1 ਨਵੀਂ ਦਿੱਲੀ ਦੇ ਮਾਰਗਦਰਸ਼ਨ ‘ਚ ਪੰਜਾਬ ਜ਼ੋਨ ‘ਸੀ’ ਦੀ ਖੇਤਰੀ ਅਧਿਕਾਰੀ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਪ੍ਰਧਾਨਗੀ ਹੇਠ ਆਯੋਜਿਤ ਇਸ ਵਰਕਸ਼ਾਪ ‘ਚ ਅੰਮ੍ਰਿਤਸਰ, ਭਿਖੀਵਿੰਡ, ਝਬਾਲ, ਬਟਾਲਾ ਅਤੇ ਪਠਾਨਕੋਟ ਸ਼ਹਿਰ ਦੇ ਸਾਰੇ ਸੀ.ਬੀ.ਐਸ.ਈ ਅਤੇ ਪੰਜਾਬ ਸਕੂਲ ਸਿਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਡੀ.ਏ.ਵੀ ਸਕੂਲਾਂ ਦੇ ਤੀਜ਼ੀ ਤੋਂ ਬਾਰਹਵੀਂ ਤੱਕ ਦੇ ਲਗਭਗ 245 ਅਧਿਆਪਕ-ਅਧਿਆਪਕਾਵਾਂ ਨੇ ਭਾਗ ਲਿਆ।ਵਰਕਸ਼ਾਪ ਦੇ ਪਹਿਲੇ ਦਿਨ ਵੱਖ-ਵੱਖ ਵਿਸ਼ਿਆਂ ਦੇ ਮਾਹਿਰਾਂ ਨੂੰ ਖੇਤਰੀ ਅਧਿਕਾਰੀ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਸਨਮਾਨਿਤ ਕੀਤਾ।
ਡਾ. ਅੰਜ਼ਨਾ ਗੁਪਤਾ ਨੇ ਅਧਿਆਪਕਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਡੀ.ਏ.ਵੀ ਸਿੱਖਿਆ ਦੇ ਵਿਕਾਸ ਲਈ ਵਰਕਸ਼ਾਪ ਦਾ ਆਯੋਜਨ ਕੀਤਾ ਜਾਂਦਾ ਹੈ।ਇਸ ਦਾ ਉਦੇਸ਼ ਵਿਦਿਆਰਥੀਆਂ ਅੰਦਰ ਛੁਪੇ ਗੁਣਾਂ ਨੂੰ ਪਛਾਣ ਕੇ ਉਨਾਂ ਦੀਆਂ ਲੋੜਾਂ ਨੂੰ ਸਮਝਦੇ ਹੋਏ ਕਾਰਜ਼ ਯੋਜਨਾ ਬਣਾਉਣਾ ਹੈ ਤਾਂ ਕਿ ਬੱਚਿਆਂ ਦੇ ਬੌਧਿਕ ਪੱਧਰ ਵਿੱਚ ਸੁਧਾਰ ਲਿਆਂਦਾ ਜਾ ਸਕੇ।ਸੇਮੀਨਾਰ ਵਿੱਚ ਹਾਜ਼ਰ ਅੀਧਆਪਕਾਂ ਵਲੋਂ ਪਾਠਕ੍ਰਮ ਬਾਰੇ ਚਰਚਾ ਕੀਤੀ ਗਈ।ਨਵੀਂ ਸਿੱਖਿਆ ਨੀਤੀ ਬਾਰੇ ਵਿਸਥਾਰਿਤ ਜਾਣਕਾਰੀ ਦਿੱਤੀ ਗਈ ਅਤੇ ਸਿਖਿਆ ਸਮੱਗਰੀ ਨੂੰ ਸਰਲ ਤੇ ਸਪੱਸ਼ਟ ਬਨਾਉਣ ਲਈ ਨਵੀਆਂ ਵਿਧੀਆਂ ਤਹਿਤ ਗਤੀਵਿਧੀਆਂ ਕਰਵਾਈਆਂ ਗਈਆਂ।ਸਾਰੇ ਵਿਸ਼ਾ ਮਾਹਿਰਾਂ ਅਤੇ ਭਾਗ ਲੈਣ ਵਾਲੇ ਅਧਿਆਪਕਾਂ ਨੂੰ ਸਰਟੀਫੀਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …