Wednesday, December 31, 2025

ਮੰਡੀਆਂ ਵਿੱਚ ਬਾਸਮਤੀ ਦੀ ਆਮਦ 6000 ਮੀਟਰ ਟਨ ਤੋਂ ਪਾਰ ਪੁੱਜੀ -ਜਿਲ੍ਹਾ ਮੰਡੀ ਅਫਸਰ

ਅੰਮ੍ਰਿਤਸਰ, 12 ਸਤੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਜਿਲ੍ਹੇ ਦੀਆਂ ਮੁੱਖ ਮੰਡੀਆਂ ਵਿੱਚ ਬਾਸਮਤੀ ਦੀ ਅਗੇਤੀ ਫਸਲ 1509 ਦੀ ਆਮਦ ਸ਼ੂਰੂ ਹੋ ਚੁੱਕੀ ਹੈ ਅਤੇ ਹੁਣ ਤੱਕ ਕਰੀਬ 6000 ਮੀਟ੍ਰਿਕ ਟਨ ਬਾਸਮਤੀ ਮੰਡੀਆਂ ਵਿੱਚ ਆ ਚੁੱਕੀ ਹੈ।ਜਿਲ੍ਹਾ ਮੰਡੀ ਅਫਸਰ ਅਮਨਦੀਪ ਸਿੰਘ ਨੇ ਦੱਸਿਆ ਕਿ ਮੁੱਖ ਤੌਰ ‘ਤੇ ਭਗਤਾਂ ਵਾਲਾ ਮੰਡੀ ਵਿੱਚ ਬਾਸਮਤੀ ਆ ਰਹੀ ਹੈ।ਗਹਿਰੀ ਮੰਡੀ, ਮਜੀਠਾ ਮੰਡੀ ਅਤੇ ਮਹਿਤਾ ਮੰਡੀ ਵਿੱਚ ਵੀ ਬਾਸਮਤੀ ਦੀ 1509 ਕਿਸਮ ਆਈ ਹੈ।ਉਹਨਾਂ ਦੱਸਿਆ ਕਿ ਸਾਡੇ ਕੋਲ ਬਾਸਮਤੀ ਦੀ ਫਸਲ ਨੂੰ ਬਰਸਾਤ ਜਾਂ ਖਰਾਬ ਮੌਸਮ ਤੋਂ ਬਚਾਉਣ ਲਈ ਸ਼ੈਡਾਂ ਤੇ ਤਰਪਾਲਾਂ ਦੇ ਪੁਖ਼ਤਾ ਪ੍ਰਬੰਧ ਹਨ ਅਤੇ ਇਸ ਵੇਲੇ ਤੱਕ ਕਿਸੇ ਵੀ ਮੰਡੀ ਵਿੱਚੋਂ ਫਸਲ ਦੇ ਬਰਸਾਤ ਕਾਰਨ ਨੁਕਸਾਨ ਦੀ ਕੋਈ ਖਬਰ ਨਹੀਂ ਹੈ।ਉਹਨਾਂ ਦੱਸਿਆ ਕਿ ਬਾਸਮਤੀ ਵਪਾਰੀਆਂ ਤੇ ਸ਼ੈਲਰ ਮਾਲਕਾਂ ਵਲੋਂ ਖਰੀਦ ਕੀਤੀ ਜਾ ਰਹੀ ਹੈ ਅਤੇ ਇਸ ਦਾ ਕਿਸਾਨਾਂ ਨੂੰ ਫਸਲ ਦੀ ਗੁਣਵੱਤਾ ਦੇ ਹਿਸਾਬ ਨਾਲ 2400 ਤੋਂ ਲੈ ਕੇ 2900 ਰੁਪਏ ਪ੍ਰਤੀ ਕੁਇੰਟਲ ਤੱਕ ਕੀਮਤ ਮਿਲ ਰਹੀ ਹੈ ਹੈ।ਉਹਨਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਤੁਹਾਡੀ ਆਉਣ ਵਾਲੀ ਫਸਲ ਦੀ ਖਰੀਦ ਲਈ ਮੰਡੀ ਬੋਰਡ ਪੂਰੀ ਤਰ੍ਹਾਂ ਤਿਆਰ ਹੈ ਅਤੇ ਬਾਸਮਤੀ ਦੇ ਨਾਲ ਨਾਲ ਝੋਨੇ ਦੀ ਆਮਦ ਵੇਲੇ ਵੀ ਤੁਹਾਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ, ਬਸ਼ਰਤੇ ਕਿ ਤੁਸੀਂ ਝੋਨਾ ਸੁਕਾ ਕੇ ਮੰਡੀ ਵਿੱਚ ਲਿਆਓ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …