ਸੰਗਰੂਰ, 12 ਸਤੰਬਰ (ਜਗਸੀਰ ਲੌਂਗੋਵਾਲ) -ਪਿੰਡ ਸ਼ਾਹਪੁਰ ਕਲਾਂ ਦੇ ਸੀਨੀਅਰ ਕਿਸਾਨ ਆਗੂ ਗੁਰਭਗਤ ਸਿੰਘ ਬੀਤੀ ਦਿਨੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦਿਆਂ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜ਼ੇ ਹਨ।ਮਿਲੀ ਜਾਣਕਾਰੀ ਅਨੁਸਾਰ ਗੁਰਭਗਤ ਸਿੰਘ ਪਿਛਲੇ ਵੀਹ ਸਾਲ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਿੱਚ ਬਤੌਰ ਕਿਸਾਨ ਆਗੂ ਕੰਮ ਕਰਦੇ ਰਹੇ ਹਨ।ਉਨਾਂ ਵੱਲੋ ਕਿਸਾਨ ਮਜ਼ਦੂਰਾਂ ਦੇ ਹੱਕਾਂ ਦੀ ਲੜਾਈ ਹਮੇਸ਼ਾਂ ਮੁਹਰਲੀ ਕਤਾਰ ‘ਚ ਖੜ ਕੇ ਲੜੀ ਜਾਂਦੀ ਸੀ।ਸੁਭਾਅ ਪੱਖੋਂ ਉਹ ਬਹੁਤ ਹੀ ਮਿਲਣਸਾਰ ਤੇ ਸ਼ਾਂਤ ਸੁਭਾਅ ਮਾਲਕ ਦੇ ਸਨ।ਗੁਰਭਗਤ ਸਿੰਘ ਦਾ ਅੰਤਿਮ ਸੰਸਕਾਰ ਸ਼ਾਹਪੁਰ ਕਲਾਂ ਦੇ ਸ਼ਮਸਾਨਘਾਟ ਵਿਖੇ ਕਰ ਦਿੱਤਾ ਗਿਆ।ਉਨਾਂ ਦੀ ਚਿਤਾ ਨੂੰ ਅਗਨੀ ਵੱਡੇ ਪੁੱਤਰ ਜਗਤਾਰ ਸਿੰਘ ਵੱਲੋਂ ਦਿੱਤੀ ਗਈ ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੀਨੀਅਰ ਆਗੂਆਂ ਤੇ ਕਿਸਾਨਾਂ ਨੇ ਉਨਾਂ ਦੀ ਅਰਥੀ ਤੇ ਕਿਰਸਾਨੀ ਝੰਡਾ ਪਾ ਕੇ ਵਿਛੜੇ ਸਾਥੀ ਨੂੰ ਸ਼ਰਧਾ ਤੇ ਸਤਿਕਾਰ ਨਾਲ ਅੰਤਿਮ ਵਿਦਾਇਗੀ ਦਿੱਤੀ ।
Check Also
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ …