Sunday, January 5, 2025

ਖ਼ਾਲਸਾ ਕਾਲਜ ਐਜੂਕੇਸ਼ਨ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਪ੍ਰੀਖਿਆ ’ਚ ਹਾਸਲ ਕੀਤੀਆਂ ਟਾਪ ਪੁਜ਼ੀਸ਼ਨਾਂ

ਅੰਮ੍ਰਿਤਸਰ, 12 ਸਤੰਬਰ (ਸੁਖਬੀਰ ਸਿੰਘ ਖੁਰਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐਸ.ਸੀ ਬੀ.ਐਡ (4 ਸਾਲਾ ਇੰਟੀਗ੍ਰੇਟਿਡ) ਕੋਰਸ ਦੇ ਸਮੈਸਟਰ-6ਵਾਂ ਅਤੇ ਬੀ.ਐਡ ਐਮ.ਐਡ (3 ਸਾਲਾ ਇੰਟੀਗੇਰਟਿਡ ਕੋਰਸ) ਸਮੈਸਟਰ ਪਹਿਲਾ ਅਤੇ ਚੌਥਾ ਦੀ ਪ੍ਰੀਖਿਆ ਦੇ ਨਤੀਜਿਆਂ ’ਚ ਯੂਨੀਵਰਸਿਟੀ ਦੀਆਂ ਟਾਪ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਬੀ.ਐਡ ਐਮ.ਐਡ ਸਮੈਸਟਰ ਚੌਥਾ ਦੀ ਵਿਦਿਆਰਥਣ ਮਹਿਕਦੀਪ ਕੌਰ ਨੇ 84.08% ਅੰਕਾਂ ਨਾਲ ਯੂਨੀਵਰਸਿਟੀ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।
ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਨੇ ਵਿਦਿਆਰਥੀਆਂ ਵਲੋਂ ਹਾਸਲ ਕੀਤੇ ਗਏ ਸ਼ਾਨਦਾਰ ਨਤੀਜੇ ਦੀ ਸ਼ਲਾਘਾ ਕਰਦਿਆਂ ਭਵਿੱਖ ’ਚ ਹੋਰ ਵੀ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ।ਨਤੀਜਿਆਂ ਦਾ ਸਿਹਰਾ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਮਿਹਨਤ ਨੂੰ ਕਿਹਾ ਕਿ ਬੀ.ਐਸ.ਸੀ ਬੀ.ਐਡ (4 ਸਾਲਾ ਇੰਟੀਗ੍ਰੇਟਿਡ) ਕੋਰਸ ਦੇ ਸਮੈਸਟਰ 6ਵੇਂ ਦੀਆਂ ਵਿਦਿਆਰਥਣਾ ਸਾਕਸ਼ੀ ਨੇ 81.71%, ਜਰਨੈਲ ਸਿੰਘ 81.14%, ਸੁਖਦੀਪ ਕੌਰ 80.71%, ਜਸਮੀਨ ਕੌਰ 80.43%, ਪ੍ਰਨੀਤ ਕੌਰ 80.28%, ਮਨਸ਼ਾ 79.71%, ਸਾਂਚੀ 79.28% ਅਤੇ ਅਵਨੀਤ ਕੌਰ ਨੇ 78.14% ਅੰਕ ਪ੍ਰਾਪਤ ਕੀਤੇ ਹਨ।ਉਨ੍ਹਾਂ ਕਿਹਾ ਕਿ ਜਦਕਿ ਬੀ.ਐਡ ਐਮ.ਐਡ (3 ਸਾਲਾ ਇੰਟੀਗੇ੍ਰਟਿਡ ਕੋਰਸ) ਸਮੈਸਟਰ ਪਹਿਲਾ ਦੀਆਂ ਵਿਦਿਆਰਥਣਾਂ ਪ੍ਰਿਆ ਨੇ 81.7%, ਯਾਮਨੀ ਆਨੰਦ 81.65%, ਅਨੁਪ੍ਰੀਤ ਕੌਰ 80.45%, ਕੰਚਨ 80.4%, ਮਨਦੀਪ ਕੌਰ 79.55% ਅਤੇ ਮਨਪ੍ਰੀਤ ਕੌਰ ਨੇ 77.1% ਅੰਕਾਂ ਨਾਲ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ, ਪੰਜਵੀ ਅਤੇ ਸਤਵੀਂ ਪੁਜ਼ੀਸ਼ਨ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ ਹੈ।

Check Also

ਚੀਫ਼ ਖ਼ਾਲਸਾ ਦੀਵਾਨ ਵਲੋਂ ਪ੍ਰਕਾਸ਼ ਪੁਰਬ ‘ਤੇ ਨਗਰ ਕੀਰਤਨ ਸਜਾਇਆ ਗਿਆ

ਅੰਮ੍ਰਿਤਸਰ, 4 ਜਨਵਰੀ (ਜਗਦੀਪ ਸਿੰਘ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ …