ਅੰਮ੍ਰਿਤਸਰ, 12 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵਨਿਊ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ।ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਮੌਕੇ ਸ੍ਰੀਮਤੀ ਤਜਿੰਦਰ ਕੌਰ ਛੀਨਾ ਨੇ ਮੁੱਖ ਮਹਿਮਾਨ ਅਤੇ ਗਵਰਨਿੰਗ ਕੌਂਸਲ ਮੈਂਬਰ ਡਾ. ਸੁਖਬੀਰ ਕੌਰ ਮਾਹਲ ਨੇ ਗੈਸਟ ਆਫ ਆਨਰ ਵਜੋਂ ਸ਼ਿਰਕਤ ਕੀਤੀ।ਜਦੋਂਕਿ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਦੇ ਸਹਿਯੋਗ ਨਾਲ ਕਰਵਾਏ ਪ੍ਰੋਗਰਾਮ ਵਿੱਚ ਕੇਂਦਰੀ ਵਿਦਿਆਲਿਆ ਸੇਵਾਮੁਕਤ ਪ੍ਰਿੰਸੀਪਲ ਡਾ. ਗੁਰਦਿਆਲ ਸਿੰਘ ਗਿੱਲ ਮੁੱਖ ਮਹਿਮਾਨ ਵਜੋਂ ਪੁੱਜੇ।ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਇੰਦਰਜੀਤ ਸਿੰਘ ਗੋਗੋਆਣੀ ਨੇ ਵਿਦਿਆਰਥੀ ਜੀਵਨ ’ਚ ਅਧਿਆਪਕਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ।
ਅਦਾਰਿਆਂ ’ਚ ਸਮਾਗਮ ਦੀ ਸ਼ੁਰੂਆਤ ਸਕੂਲ ਸ਼ਬਦ ਨਾਲ ਕੀਤੀ ਗਈ।ਸ੍ਰੀਮਤੀ ਛੀਨਾ ਨੇ ਕਿਹਾ ਕਿ ਅਧਿਆਪਕ ਵਿਕਸਿਤ ਕੌਮ ਦੇ ਸਿਰਜਕ ਹੁੰਦੇ ਹਨ।ਇਨ੍ਹਾਂ ਦੁਆਰਾ ਦਰਸਾਏ ਮਾਰਗ ’ਤੇ ਚੱਲ ਕੇ ਵਿਦਿਆਰਥੀ ਤਰੱਕੀ ਦੀਆਂ ਲੀਹਾਂ ’ਤੇ ਪਹੁੰਚਦੇ ਹਨ।ਡਾ. ਮਾਹਲ ਨੇ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਅਧਿਆਪਕਾਂ ਦੁਆਰਾ ਵਿਦਿਆਰਥੀਆਂ ਨੂੰ ਕਰਵਾਈ ਜਾ ਰਹੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ।ਸੱਭਿਆਚਾਰਕ ਗੀਤ-ਸੰਗੀਤ ਦੀ ਪੇਸ਼ਕਾਰੀ ਰਾਹੀਂ ਵਿਦਿਆਰਥੀਆਂ, ਸੰਗੀਤ ਵਿਭਾਗ ਦੇ ਅਧਿਆਪਕ ਤਰੁਣ ਅਤੇ ਰਾਜਬੀਰ ਗਰੇਵਾਲ ਨੇ ਸੱਭਿਆਚਾਰਕ ਨਾਚ ਦੀ ਪੇਸ਼ਕਾਰੀ ਨਾਲ ਮਾਹੌਲ ਨੂੰ ਰੰਗੀਨ ਬਣਾਇਆ।
ਸ੍ਰੀਮਤੀ ਛੀਨਾ ਨੇ ਸਕੂਲ ਦੇ ਵਿਕਾਸ ਲਈ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਵਾਇਸ ਪਿ੍ਰੰਸੀਪਲ ਰੁਪਿੰਦਰ ਕੌਰ ਮਾਹਲ, ਮਨਦੀਪ ਕੌਰ ਹੁੰਦਲ, ਮਨਦੀਪ ਕੌਰ, ਸਿਮਰਜੀਤ ਕੌਰ, ਹਰਵਿੰਦਰ ਕੌਰ, ਅਨੀਤਾ ਮਦਾਨ, ਪ੍ਰੇਮ ਮਹਾਜਨ, ਮਹਿੰਦਰ ਸੰਧੂ, ਸ਼ਿਵਾਨੀ ਮਹਾਜਨ, ਅਧਿਆਪਕ ਭਰਤ ਚੌਹਾਨ, ਕਨਿਕਾ ਮਹਿਰਾ ਸੇਠ, ਆਂਚਲ ਕਾਲੀਆ, ਰਾਜਬੀਰ ਗਰੇਵਾਲ ਨੂੰ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਆ।ਪੂਨਮ ਧਾਲੀਵਾਲ, ਸ਼ੈਲੀ ਸ਼ਰਮਾ, ਭਾਰਤੀ ਭਾਟੀਆ, ਸ਼ਰੂਤੀ ਸਰੀਨ, ਸੁਲੇਖਾ ਵਰਮਾ, ਰਵਨੀਤ ਕੌਰ, ਮਹਿਕ ਸ਼ਰਮਾ, ਮੋਨਿਕਾ ਸ਼ਰਮਾ ਅਤੇ ਪਬਲਿਕ ਸਕੂਲ ਵਿਖੇ ਪਵਨ, ਨਰਵਿੰਦਰ ਸਿੰਘ, ਵਿਸ਼ਾਲ, ਗੁਰਪ੍ਰੀਤ, ਰਜਨੀ ਸ਼ਰਮਾ, ਪਲਵਿੰਦਰ ਸਿੰਘ, ਜਸਵਿੰਦਰ ਕੌਰ, ਸਲੋਨੀ ਕਪੂਰ, ਪਰਮਜੀਤ ਕੌਰ, ਕਰਮਜੀਤ ਕੌਰ, ਪ੍ਰੀਤਿਕਾ ਖੰਨਾ, ਵਿਬਹਾ, ਸੰਦੀਪ ਟੇਕ, ਪ੍ਰਭਜੋਤ ਕੌਰ, ਹਰਵਿੰਦਰ ਕੌਰ, ਕਿਰਨ ਬਾਲਾ, ਜਸਬੀਰ ਸਿੰਘ, ਗਗਨਪ੍ਰੀਤ ਕੌਰ, ਅਮਰਜੀਤ ਕੌਰ, ਕਰਨਬੀਰ ਕੌਰ, ਰਜਿੰਦਰ ਸਿੰਘ, ਸਿਮਰਨਜੀਤ, ਪ੍ਰਕਾਸ਼ ਕੌਰ ਆਦਿ ਨੂੰ ਵੀ ਸਨਮਾਨਿਤ ਕੀਤਾ ਗਿਆ।ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਅਤੇੇ ਖੇਡਾਂ ਦਾ ਵੀ ਆਯੋਜਨ ਕੀਤਾ ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …