ਅੰਮ੍ਰਿਤਸਰ, 12 ਸਤੰਬਰ (ਸੁਖਬੀਰ ਸਿੰਘ ਖੁਰਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀਆਂ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) 6ਵਾਂ ਸਮੈਸਟਰ ਅਤੇ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) 10ਵਾਂ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈਆਂ ਪ੍ਰੀਖਿਆਵਾਂ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।
ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਦੱਸਿਆ ਕਿ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) 6ਵੇਂ ਸਮੈਸਟਰ ਦੇ ਹੋਏ ਇਮਤਿਹਾਨਾਂ ’ਚੋਂ ਵਿਦਿਆਰਥਣ ਨਵਦੀਪ ਕੌਰ ਨੇ 600 ਨੰਬਰਾਂ ’ਚੋਂ 457 ਨਾਲ ’ਵਰਸਿਟੀ ’ਚ ਪਹਿਲਾ ਅਤੇ ਤਜਿੰਦਰ ਕੌਰ ਨੇ 434 ਅੰਕਾਂ ਨਾਲ ’ਵਰਸਿਟੀ ’ਚ ਤੀਜਾ ਸਥਾਨ ਹਾਸਲ ਕੀਤਾ ਹੈ।ਜਦੋਂਕਿ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) 10ਵਾਂ ਸਮੈਸਟਰ ਦੀ ਪ੍ਰੀਖਿਆ ’ਚ ਵਿਦਿਆਰਥਣ ਨੰਦਿਨੀ ਮਹਾਜਨ ਨੇ ਬੀ.ਏ ਲਾਅ ਦੀ ਡਿਗਰੀ ’ਚ ’ਵਰਸਿਟੀ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਪ੍ਰੋ. (ਡਾ.) ਜਸਪਾਲ ਸਿੰਘ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਪੁਰਨਿਮਾ ਖੰਨਾ, ਡਾ. ਦਿਵਿਯਾ ਸ਼ਰਮਾ, ਪ੍ਰੋ: ਅਨੀਤਾ, ਡਾ. ਸ਼ਿਵਨ ਸਰਪਾਲ, ਪ੍ਰੋ: ਹਰਜੋਤ ਕੌਰ, ਪ੍ਰੋ: ਸੁਗਮ ਆਦਿ ਹਾਜ਼ਰ ਸਨ।
Check Also
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ …