Tuesday, February 25, 2025
Breaking News

ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸਾਰਾਗੜ੍ਹੀ ਜੰਗ ਦੀ 127ਵੀਂ ਵਰ੍ਹੇਗੰਢ ਮੌਕੇ ਇਥੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਮਤਿ ਸਮਾਗਮ ਕੀਤਾ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ।ਉਨ੍ਹਾਂ ਨੇ ਸਾਰਾਗੜ੍ਹੀ ਜੰਗ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਇਸ ਜੰਗ ਦੇ ਸ਼ਹੀਦ ਸਿੱਖ ਫ਼ੌਜੀ ਦ੍ਰਿੜ੍ਹਤਾ ਤੇ ਸਮਰਪਣ ਦੀ ਸਿਖਰਲੀ ਮਿਸਾਲ ਸਨ, ਅੱਜ ਵੀ ਇਨ੍ਹਾਂ ਬਹਾਦਰਾਂ ਸਿੱਖਾਂ ਦੀ ਲਾਸਾਨੀ ਕੁਰਬਾਨੀ ਨੂੰ ਵਿਸ਼ਵ ਭਰ ਵਿੱਚ ਯਾਦ ਕੀਤਾ ਜਾਂਦਾ ਹੈ।ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਗੁਰਦੁਆਰਾ ਸਾਰਾਗੜ੍ਹੀ ਸਾਹਿਬ ਦੇ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਤੇ ਭਾਈ ਜਸਪਾਲ ਸਿੰਘ ਤੋਂ ਇਲਾਵਾ ਸਾਰਾਗੜ੍ਹੀ ਦੇ ਸ਼ਹੀਦਾਂ ਦੇ ਪਰਿਵਾਰਾਂ ਵਿੱਚੋਂ ਰਣਜੀਤ ਸਿੰਘ, ਮਹਿੰਦਰ ਸਿੰਘ, ਬੀਬੀ ਸੰਤੋਸ਼ ਕੌਰ, ਬੀਬੀ ਅਵਨੀਤ ਕੌਰ, ਬੀਬੀ ਸਿਮਰਜੀਤ ਕੌਰ ਅਤੇ 4 ਸਿੱਖ ਰੈਜੀਮੈਂਟ ਵੱਲੋਂ ਗੁਰਪ੍ਰੀਤ ਸਿੰਘ, ਰਾਮ ਸਿੰਘ ਆਦਿ ਹਾਜ਼ਰ ਸਨ।

Check Also

ਪ੍ਰੋ. (ਡਾ.) ਕਰਮਜੀਤ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਵਾਧੂ ਚਾਰਜ਼ ਦੇਣ ‘ਤੇ ਵਧਾਈ

ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋ. …