Sunday, December 22, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਫਿਜ਼ੀਓਥੈਰੇਪੀ ਦਿਵਸ

ਅੰਮ੍ਰਿਤਸਰ, 13 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ਵਿਸ਼ਵ ਫਿਜ਼ੀਓਥੈਰੇਪੀ ਦਿਵਸ ਮਨਾਇਆ ਗਿਆ, ਜਿਸ ਦਾ ਉਦਘਾਟਨ ਯੂਨੀਵਰਸਿਟੀ ਦੇ ਅਕਾਦਮਿਕ ਮਾਮਲਿਆਂ ਡੀਨ ਪ੍ਰੋ. (ਡਾ.) ਪਲਵਿੰਦਰ ਸਿੰਘ ਨੇ ਕੀਤਾ।ਫਿਜ਼ੀਓਥੈਰੇਪੀ ਵਿਭਾਗ ਦੇ ਮੁਖੀ ਪ੍ਰੋ. ਸਤਵਿੰਦਰਜੀਤ ਕੌਰ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਲੋਕਾਂ ਦੀ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਫਿਜ਼ੀਓਥੈਰੇਪੀ ਦੀ ਅਹਿਮ ਭੂਮਿਕਾ `ਤੇ ਜ਼ੋਰ ਦਿੱਤਾ।ਡਾ. ਪਲਵਿੰਦਰ ਸਿੰਘ ਨੇ ਅਜਿਹੇ ਸਮਾਗਮਾਂ ਦੇ ਆਯੋਜਨ ਵਿੱਚ ਫਿਜ਼ੀਓਥੈਰੇਪੀ ਵਿਭਾਗ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ।ਵਿਭਾਗ ਵਲੋਂ ਵੱਖ-ਵੱਖ ਗਤੀਵਿਧੀਆਂ ਜਿਵੇਂ ਪੋਸਟਰ ਪੇਸ਼ਕਾਰੀ, ਭਾਸ਼ਣ ਮੁਕਾਬਲੇ, ਕੁਇਜ਼ ਮੁਕਾਬਲੇ, ਸਕਿਟਾਂ ਤੋਂ ਇਲਾਵਾ ਫਿਜ਼ੀਓਥੈਰੇਪੀ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਮਨੋਵਿਗਿਆਨਕ ਗਤੀਵਿਧੀਆਂ ਕਰਵਾਈਆਂ ਗਈਆਂ।
ਇਸ ਮੌਕੇ ਮਿਸ ਮਮਨ ਪਾਲ, ਮਿਸ ਮਨਪ੍ਰੀਤ ਬੀਰ ਕੌਰ, ਮਿਸ ਸ਼ਰਨਪ੍ਰੀਤ ਕੌਰ, ਮਿਸ ਰਮਨਦੀਪ ਕੌਰ (ਫੈਕਲਟੀ ਸਲਾਹਕਾਰ), ਮਿਸ ਪੂਨਮ ਚਤੁਰਵੇਦੀ, ਮਿਸ ਵਾਨਿਆ ਸੇਠ, ਮਿਸ ਗਾਰਗੀ ਗੁਪਤਾ, ਮਿਸ ਦਿਲਪ੍ਰੀਤ ਕੌਰ, ਮਿਸ ਨਵਕਿਰਨ ਕੌਰ ਅਤੇ ਮਿਸ ਰਮਨੀਕ ਕੌਰ ਹਾਜ਼ਰ ਸਨ।

 

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …