Thursday, November 21, 2024

450 ਸਾਲਾ ਸ਼ਤਾਬਦੀ ਸਬੰਧੀ ਵਿਚ ਸੁਰਸਿੰਘ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 14 ਸਤੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਹਾੜੇ ਦੀ 450 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਨਗਰ ਕੀਰਤਨ ਸੁਰਸਿੰਘ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਖ਼ਾਲਸਈ ਜਾਹੋ-ਜਲਾਲ ਨਾਲ ਸਜਾਏ ਗਏ, ਜਿਸ ਵੱਚ ਵੱਡੀ ਗਿਣਤੀ ‘ਚ ਸੰਗਤ ਨੇ ਸ਼ਮੂਲੀਅਤ ਕੀਤੀ ਅਤੇ ਗਤਕਾ ਪਾਰਟੀਆਂ ਵੱਲੋਂ ਜੰਗਜ਼ੂ ਕਲਾ ਦੇ ਜੌਹਰ ਦਿਖਾਏ ਗਏ।ਨਗਰ ਕੀਰਤਨ ਦੌਰਾਨ ਹਾਥੀ, ਘੋੜੇ ਵੱਡੀ ਗਿਣਤੀ ਵਿਚ ਸ਼ਾਮਲ ਸਨ।
ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜਾਇਬ ਸਿੰਘ ਅਭਿਆਸੀ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਬਾਬਾ ਜੋਗਾ ਸਿੰਘ ਮੁੱਖੀ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਧੱਤਲ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸਾਬਕਾ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਆਦਿ ਮੌਜ਼ੂਦ ਸਨ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼ਤਾਬਦੀ ਦੇ ਸਬੰਧ ਵਿਚ ਵੱਖ-ਵੱਖ ਥਾਵਾਂ ‘’ਤੇ ਆਯੋਜਤ ਕੀਤੇ ਜਾ ਰਹੇ ਸਮਾਗਮ ਸਿੱਖੀ ਦੀ ਚੜ੍ਹਦੀ ਕਲਾ ਦਾ ਪ੍ਰਗਟਾਵਾ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਖ਼ਾਲਸਾ ਪੰਥ ਦੇ ਨਗਰ ਕੀਰਤਨ ਕੌਮੀ ਜਾਹੋ ਜਲਾਲ ਪ੍ਰਗਟਾਵਾ ਕਰ ਰਹੇ ਹਨ।ਉਨ੍ਹਾਂ ਸੰਗਤ ਨੂੰ ਸ਼ਤਾਬਦੀ ਦੇ ਸਮਾਗਮਾਂ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਪ੍ਰੇਮ ਸਿੰਘ, ਬਾਬਾ ਚਰਨਜੀਤ ਸਿੰਘ, ਬਾਬਾ ਸੁਰਜੀਤ ਸਿੰਘ ਕੈਰੋਂ, ਬਾਬਾ ਬਲਵਿੰਦਰ ਸਿੰਘ, ਬਾਬਾ ਅਵਤਾਰ ਸਿੰਘ ਭੈਲ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਬਾਬਾ ਨਾਹਰ ਸਿੰਘ ਸਾਧ ਜੀ, ਬਾਬਾ ਨੰਦ ਸਿੰਘ, ਬਾਬਾ ਨਿਹਾਲ ਸਿੰਘ, ਪ੍ਰਚਾਰਕ ਭਾਈ ਗੁਰਬਚਨ ਸਿੰਘ ਕਲਸੀਆ, ਭਾਈ ਹੀਰਾ ਸਿੰਘ ਮਨਿਹਾਲਾ, ਭਾਈ ਦਿਲਬਾਗ ਸਿੰਘ ਸਭਰਾ ਆਦਿ ਵੀ ਮੌਜੂਦ ਸਨ।

Check Also

68ਵੀਆਂ ਨੈਸ਼ਨਲ ਖੇਡਾਂ ‘ਚੋਂ ਕੋਮਲਪ੍ਰੀਤ ਨੇ ਜਿੱਤਿਆ ਕਾਂਸੇ ਦਾ ਤਮਗਾ

ਭੀਖੀ, 21 ਨਵੰਬਰ (ਕਮਲ ਜ਼ਿੰਦਲ) – ਜੰਮੂ ਵਿਖੇ ਹੋਈਆਂ 68ਵੀਆਂ ਨੈਸ਼ਨਲ ਖੇਡਾਂ ਵਿੱਚ ਸਰਵਹਿੱਤਕਾਰੀ ਵਿੱਦਿਆ …