ਅੰਮ੍ਰਿਤਸਰ, 14 ਸਤੰਬਰ (ਜਗਦੀਪ ਸਿੰਘ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਕਪੂਰਥਲਾ ਜਿਲ੍ਹੇ ਦੇ ਕਸਬਾ ਸਿੱਧਵਾਂ ਦੋਨਾਂ ਨੇੜਲੇ ਪਿੰਡ ਥਿਗਲੀ ਨਾਲ ਸਬੰਧਿਤ 33 ਸਾਲਾ ਜਗਬੀਰ ਸਿੰਘ ਪੁੱਤਰ ਬਲਕਾਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।
ਡਾ. ਐਸ.ਪੀ ਸਿੰਘ ਓਬਰਾਏ ਨੇ ਜਾਰੀ ਮੀਡੀਆ ਬਿਆਨ ‘ਚ ਦੱਸਿਆ ਹੈ ਕਿ ਬਜ਼ੁਰਗ ਮਾਪਿਆਂ ਦੇ ਇੱਕਲੌਤੇ ਜਗਬੀਰ ਸਿੰਘ, ਜਿਸ ਨੇ ਅਜੇ ਤੱਕ ਵਿਆਹ ਵੀ ਨਹੀਂ ਸੀ ਕਰਵਾਇਆ।ਉਹ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕਰੀਬ 5 ਸਾਲ ਪਹਿਲਾਂ ਦੁਬਈ ਆਇਆ ਸੀ ਕਿ ਬੀਤੀ 1 ਅਗਸਤ ਨੂੰ ਅਚਾਨਕ ਦਿਮਾਗ ਦੀ ਨਾੜੀ ਫਟ ਜਾਣ ਕਾਰਨ ਉਸਦੀ ਮੌਤ ਹੋ ਗਈ।ਡਾ. ਓਬਰਾਏ ਅਨੁਸਾਰ ਜਗਬੀਰ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ ਲਈ ਲੋੜੀਂਦੀ ਸਮੁੱਚੀ ਕਾਗਜ਼ੀ ਕਾਰਵਾਈ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਮੁਕੰਮਲ ਕੀਤੀ ਗਈ, ਜਦ ਕਿ ਉਸ ਦੀ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ਲਈ ਆਇਆ ਖਰਚ, ਉਸ ਦੀ ਕੰਮ ਵਾਲੀ ਕੰਪਨੀ ਭਵਾਨੀਗੜ੍ਹ ਟਰਾਂਸਪੋਰਟ ਦੇ ਮਾਲਕ ਜਤਿੰਦਰਪਾਲ ਸਿੰਘ ਤੇ ਮਨਜੀਤ ਸਿੰਘ ਵੱਲੋਂ ਕੀਤਾ ਗਿਆ ਹੈ।
ਡਾ.ਐਸ.ਪੀ ਸਿੰਘ ਉਬਰਾਏ ਨੇ ਇਹ ਵੀ ਦੱਸਿਆ ਕਿ ਜਗਬੀਰ ਸਿੰਘ ਦੇ ਬਜ਼ੁਰਗ ਮਾਪਿਆਂ ਤੋਂ ਇਲਾਵਾ ਉਨ੍ਹਾਂ ਵੱਲੋਂ ਕੁੱਝ ਦਿਨ ਪਹਿਲਾਂ ਕਸਬਾ ਅਜਨਾਲਾ ਦੇ ਪਿੰਡ ਮੱਦੂਸ਼ਾਂਗਾ ਦੇ ਨੌਜਵਾਨ ਬਿਕਰਮਜੀਤ ਸਿੰਘ ਅਤੇ ਮਜੀਠਾ ਦੇ ਪਿੰਡ ਸ਼ਾਮਨਗਰ ਦੇ ਨੌਜਵਾਨ ਪਲਵਿੰਦਰ ਸਿੰਘ ਦੇ ਪਰਿਵਾਰਾਂ ਨੂੰ ਵੀ ਟਰੱਸਟ ਵੱਲੋਂ 2000-2000 ਰੁਪਏ ਮਹੀਨਾਵਾਰ ਪੈਨਸ਼ਨ ਸ਼ੁਰੂ ਕਰ ਦਿੱਤੀ ਗਈ ਹੈ ।
ਪੀੜ੍ਹਤ ਪਰਿਵਾਰ ਨਾਲ ਹਵਾਈ ਅੱਡੇ `ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਪ੍ਰਧਾਨ ਸਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਖਜ਼ਾਨਚੀ ਨਵਜੀਤ ਘਈ ਤੇ ਪਰਮਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 372 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।
ਹਵਾਈ ਅੱਡੇ ਤੇ ਮ੍ਰਿਤਕ ਦੇਹ ਲੈਣ ਪਹੁੰਚੇ ਜਗਬੀਰ ਸਿੰਘ ਦੇ ਪਿਤਾ ਬਲਕਾਰ ਸਿੰਘ, ਭਰਾ ਹਰਪਾਲ ਸਿੰਘ, ਨਵਜੀਤ ਸਿੰਘ, ਜੀਜਾ ਸੁਖਜਿੰਦਰ ਸਿੰਘ ਤੇ ਦੋਸਤ ਅਮਨਦੀਪ ਸਿੰਘ ਨੇ ਡਾ.ਐਸ.ਪੀ ਸਿੰਘ ਓਬਰਾਏ ਦਾ ਸ਼ੁਕਰਾਨਾ ਕੀਤਾ।ਦੱਸਣਯੋਗ ਹੈ ਕਿ ਪਰਿਵਾਰ ਦੀ ਆਰਥਿਕ ਮਦਦ ਲਈ ਪੈਨਸ਼ਨ ਦੀ ਸਹੂਲਤ ਦਿੱਤੀ ਗਈ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …