ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਨੇ ਨਗਰ ਨਿਗਮ ਅਧੀਨ ਚੱਲ ਰਹੇ ਸਵੱਛ ਭਾਰਤ ਮਿਸ਼ਨ ’ਚੋਂ ਯੂਨੀਵਰਸਿਟੀ
ਕਾਲਜ ਵਰਗ ’ਚ ਦੂਜਾ ਇਨਾਮ ਪ੍ਰਾਪਤ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਇਹ ਪੁਰਸਕਾਰ ਸਾਡੀ ਸੰਸਥਾ ਦੇ ਸ਼ਹਿਰੀ ਸਵੱਛਤਾ ਅਤੇ ਵਾਤਾਵਰਣ ਦੀ ਸਥਿਰਤਾ ਪ੍ਰਤੀ ਸਮਰਪਣ ਨੂੰ ਮਾਨਤਾ ਦਿੰਦਾ ਹੈ।ਇਹ ਪ੍ਰਾਪਤੀ ਇੱਕ ਸਵੱਛ ਅਤੇ ਹਰਿਆ ਭਰਿਆ ਕੈਂਪਸ ਬਣਾਈ ਰੱਖਣ ਤੇ ਸ਼ਹਿਰ-ਵਿਆਪੀ ਸਫ਼ਾਈ ਪਹਿਲਕਦਮੀਆਂ ’ਚ ਸਰਗਰਮੀ ਨਾਲ ਹਿੱਸਾ ਲੈਣ ਲਈ ਕਾਲਜ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਦੂਜਾ ਸਥਾਨ ਪ੍ਰਾਪਤ ਕਰਨ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਸਮਾਜ ਲਈ ਇਕ ਸਾਫ਼, ਸਿਹਤਮੰਦ ਵਾਤਾਵਰਣ ਸਬੰਧੀ ਯੋਗਦਾਨ ਪਾਉਣ ਲਈ ਹਮੇਸ਼ਾਂ ਤੱਤਪਰ ਰਹਿਣਗੇ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media