Tuesday, October 8, 2024

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ

ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੇ ਨਿਰਦੇਸ਼ਾਂ ’ਤੇ ਕਰਵਾਏ ਸਮਾਗਮ ਮੌਕੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ੍ਰੀ ਜਪੁਜੀ ਸਾਹਿਬ ਜੀ ਦੇ ਜਾਪ ਕੀਤੇ ਗਏ ਅਤੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਨਾਲ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ।
ਸ੍ਰੀਮਤੀ ਗਿੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜਾਗਤ-ਜੋਤਿ ਗੁਰੂ ਹਨ।ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੁਸ਼ੋਭਿਤ ਪਾਵਨ ਗੁਰਬਾਣੀ ਮਨੁੱਖ ਨੂੰ ਅਧਿਆਤਮਿਕਤਾ ਅਤੇ ਮਾਨਵਤਾ ਦਾ ਉਪਦੇਸ਼ ਦ੍ਰਿੜ੍ਹ ਕਰਵਾਉਂਦੀ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰਬਾਣੀ ਤੋਂ ਸੇਧ ਲੈਣ, ਚੰਗੇ ਆਚਰਣ ਨਿਰਮਾਣ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਭਾਅ ਜੀ ਗੁਰਸ਼ਰਨ ਸਿੰਘ ਦੀ ਪਤਨੀ ਸ੍ਰੀਮਤੀ ਕੈਲਾਸ਼ ਕੌਰ ਦੇ ਅਕਾਲ ਚਲਾਣੇ `ਤੇ ਦੁੱਖ਼ ਦਾ ਪ੍ਰਗਟਾਵਾ

ਅੰਮ੍ਰਿਤਸਰ, 7 ਅਕਤੂਬਰ (ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਭਾਅ ਜੀ ਗੁਰਸ਼ਰਨ ਸਿੰਘ …