Tuesday, October 8, 2024

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਖਿਡਾਰਣਾਂ ਨੇ ਖੇਡਾਂ ’ਚ ਤਗਮੇ ਜਿੱਤੇ

ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ‘68ਵੀਂ ਪੰਜਾਬ ਰਾਜ ਜ਼ਿਲ੍ਹਾ ਪੱਧਰ ਸਕੂਲ ਖੇਡਾਂ 2024-25’ ਦੇ ਹੈਡਬਾਲ, ਵਾਲੀਬਾਲ, ਫ਼ੈਨਸਿੰਗ ਅਤੇ ਹਾਕੀ ਮੁਕਾਬਲਿਆਂ ’ਚ ਆਪਣੇ ਵਧੀਆ ਪ੍ਰਦਰਸ਼ਨ ਨਾਲ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਵੱਖ-ਵੱਖ ਤਗਮਿਆਂ ’ਤੇ ਕਬਜ਼ਾ ਕੀਤਾ ਹੈ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਖੇਡਾਂ ’ਚ ਸ਼ਾਨਦਾਰ ਕਾਰਗੁਜ਼ਾਰੀ ਪੇਸ਼ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਹੈਡਬਾਲ ਦੀ ਅੰਡਰ-14, 17 ਅਤੇ 19 ਦੀਆਂ ਟੀਮਾਂ ਨੇ ਦੂਜਾ, ਵਾਲੀਬਾਲ ’ਚ ਅੰਡਰ-14 ਟੀਮ ਨੇ ਪਹਿਲਾਂ ਅਤੇ ਅੰਡਰ-17 ਟੀਮ ਨੇ ਦੂਜਾ ਸਥਾਨ ਹਾਸਲ ਕੀਤਾ ਹੈ।
ਉਨ੍ਹਾਂ ਕਿਹਾ ਕਿ ਫ਼ੈਨਸਿੰਗ ਮੁਕਾਬਲੇ ’ਚ ਅੰਡਰ-19 ਦੀ ਨਵਜੋਤ ਕੌਰ ਨੇ ਚਾਂਦੀ, ਜਸ਼ਨਦੀਪ ਕੌਰ ਨੇ 2 ਚਾਂਦੀ, ਕੀਰਤੀ ਨੇ ਚਾਂਦੀ ਤੇ ਕਾਂਸੇ, ਜਾਨਵੀ ਨੇ ਕਾਂਸੇ ਦਾ ਤਗਮਾ ਪ੍ਰਾਪਤ ਕੀਤਾ ਹੈ।ਹਾਕੀ ’ਚੋਂ ਅੰਡਰ-19 ਦੀ ਟੀਮ ਨੇ ਪਹਿਲੇ ਸਥਾਨ ’ਤੇ ਕਾਬਜ਼ ਰਹਿ ਕੇ ਸਕੂਲ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।

Check Also

ਭਾਅ ਜੀ ਗੁਰਸ਼ਰਨ ਸਿੰਘ ਦੀ ਪਤਨੀ ਸ੍ਰੀਮਤੀ ਕੈਲਾਸ਼ ਕੌਰ ਦੇ ਅਕਾਲ ਚਲਾਣੇ `ਤੇ ਦੁੱਖ਼ ਦਾ ਪ੍ਰਗਟਾਵਾ

ਅੰਮ੍ਰਿਤਸਰ, 7 ਅਕਤੂਬਰ (ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਭਾਅ ਜੀ ਗੁਰਸ਼ਰਨ ਸਿੰਘ …