Thursday, September 19, 2024

ਕਾਮਰੇਡ ਸੀਤਾ ਰਾਮ ਯੇਚੁਰੀ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 16 ਸਤੰਬਰ (ਦੀਪ ਦਵਿੰਦਰ ਸਿੰਘ) – ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੇ ਕੌਮੀ ਜਨਰਲ ਸਕੱਤਰ ਤੇ ਦੇਸ਼ ਦੇ ਚੋਟੀ ਦੇ ਕਮਿਊਨਿਸਟ ਆਗੂ ਕਾਮਰੇਡ ਸੀਤਾਰਾਮ ਯੇਚੁਰੀ ਦੇ ਸਦੀਵੀ ਵਿਛੋੜੇ ‘ਤੇ ਵੱਖ-ਵੱਖ ਸੰਸਥਾਵਾਂ ਫ਼ੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਪ੍ਰਗਤੀਸ਼ੀਲ ਲੇਖਕ ਸੰਘ ਦੇ ਕੌਮੀ ਜਨਰਲ ਸਕੱਤਰ ਸੁਖਦੇਵ ਸਿੰਘ ਸਿਰਸਾ, ਪ੍ਰਗਤੀਸ਼ੀਲ ਲੇਖਕ ਸੰਘ ਦੇ ਪੰਜਾਬ ਪ੍ਰਧਾਨ ਸੁਰਜੀਤ ਜੱਜ, ਜਨਰਲ ਸਕੱਤਰ ਕੁਲਦੀਪ ਸਿੰਘ ਦੀਪ ਅਤੇ ਹੋਰ ਸ਼ਖ਼ਸੀਅਤਾਂ ਵਲੋਂ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ਨੇ ਦੱਸਿਆ ਕਿ ਕਾਮਰੇਡ ਯੇਚਰੀ ਨਾਲ ਲਗਭਗ 20 ਸਾਲਾਂ ਤੋਂ ਵੀ ਵੱਧ ਨੇੜਤਾ ਰਹੀ ਹੈ।ਉਨ੍ਹਾਂ ਨੇ ਯੇਚੁਰੀ ਸਾਹਿਬ ਨੂੰ ਯਾਦ ਕਰਦਿਆਂ ਕਿਹਾ ਕਿ ਅਮਨ ਪਸੰਦ ਅਤੇ ਲੋਕਾਂ ਦੇ ਹੱਕਾਂ ਦੀ ਗੱਲ ਬਹੁਤ ਦਮਦਾਰ ਤਰੀਕੇ ਨਾਲ ਉਠਾਉਂਦੇ ਸੀ।ਉਨ੍ਹਾਂ ਕਿਹਾ ਕਿ ਫ਼ੋਕਲੋਰ ਰਿਸਰਚ ਅਕਾਦਮੀ ਅਤੇ ਹਿੰਦ-ਪਾਕਿ ਦੋਸਤੀ ਮੰਚ ਵਲੋਂ ਹਰ ਸਾਲ ਕਰਵਾਏ ਜਾਂਦੇ ਸੈਮੀਨਾਰ ਅਤੇ ਕੈਂਡਲ ਮਾਰਚ ਦੇ ਵੀ ਹਿੱਸਾ ਲੈਂਦੇ ਰਹੇ ਹਨ।ਉਹ ਬਹੁਤ ਹੀ ਵਿਦਵਾਨ ਤੇ ਜ਼ਿੰਦਾਦਿਲ ਇਨਸਾਨ ਸਨ।ਉਹ ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਵਲੋਂ ਰਾਜ ਸਭਾ ਮੈਂਬਰ ਰਹੇ।
ਇਸ ਮੌਕੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਪ੍ਰਧਾਨ ਨਾਟਕਕਾਰ ਕੇਵਲ ਧਾਲੀਵਾਲ, ਪ੍ਰਗਤੀਸ਼ੀਲ ਲੇਖਕ ਸੰਘ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਸੰਧੂ, ਸਕੱਤਰ ਧਰਵਿੰਦਰ ਔਲਖ, ਮੀਤ ਪ੍ਰਧਾਨ ਨਿਰੰਜਨ ਸਿੰਘ ਗਿੱਲ, ਸੁਖਬੀਰ ਸਿੰਘ ਭੁੱਲਰ, ਮਹਾਂਵੀਰ ਸਿੰਘ ਗਿੱਲ, ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਦੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸੇਖੋਂ, ਬਲਬੀਰ ਮੂਧਲ, ਹਰਜੀਤ ਸਿੰਘ ਰਾਜਾਸਾਂਸੀ, ਫ਼ੋਕਲੋਰ ਰਿਸਰਚ ਅਕਾਦਮੀ ਦੇ ਮੈਂਬਰ ਹਰਜੀਤ ਸਿੰਘ ਸਰਕਾਰੀਆ, ਦਿਲਬਾਗ ਸਿੰਘ, ਗੁਰਜਿੰਦਰ ਸਿੰਘ ਬਘਿਆੜੀ, ਕਮਲ ਗਿੱਲ, ਕਰਮਜੀਤ ਕੌਰ ਜੱਸਲ, ਮਨਜੀਤ ਸਿੰਘ ਧਾਲੀਵਾਲ, ਹਰੀਸ਼ ਸਾਬਰੀ ਤੇ ਜਗਰੂਪ ਸਿੰਘ ਐਮਾ ਮੌਜ਼ੂਦ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ `ਸਵੱਛਤਾ ਪਖਵਾੜਾ` ਉਤਸ਼ਾਹ ਨਾਲ ਮਨਾਇਆ ਗਿਆ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਭਾਰਤ ਸਰਕਾਰ ਅਤੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੇ …