Tuesday, February 25, 2025
Breaking News

ਰੈਡ ਕਰਾਸ ਵਿਖੇ ਮੁਫ਼ਤ ਓ.ਪੀ.ਡੀ ਕਲੀਨਿਕ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – ਰੈਡ ਕਰਾਸ ਦੀ ਸਹਾਇਤਾ ਨਾਲ ਹਰ ਮਹੀਨੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ, ਸਿਲਾੲ ਮਸ਼ੀਨਾਂ ਅਤੇ ਟ੍ਰਾਈ ਸਾਈਕਲ ਵੀ ਲੋੜਵੰਦਾਂ ਨੂੰ ਮੁਹੱਈਆ ਕਰਵਾਏ ਜਾਂਦੇ ਹਨ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਇਹ ਪ੍ਰਗਟਾਵਾ ਰੈਡ ਕਰਾਸ ਭਵਨ ਵਿਖੇ ਈ.ਐਮ.ਸੀ ਸੁਪਰਸਪੈਸ਼ਿਲਟੀ ਹਸਪਤਾਲ ਵਲੋਂ ਚਲਾਈ ਜਾਣ ਵਾਲੀ ਓ.ਪੀ.ਡੀ ਦਾ ਉਦਘਾਟਨ ਕਰਨ ਸਮੇਂ ਕੀਤਾ।ਉਨਾਂ ਕਿਹਾ ਕਿ ਈ.ਐਮ.ਸੀ ਸੁਪਰਸਪੈਸ਼ਿਲਟੀ ਹਸਪਤਾਲ ਦੇ ਪ੍ਰਬੰਧਕੀ ਨਿਰਦੇਸ਼ਕ ਪਵਨ ਅਰੋੜਾ ਦੇ ਸਹਿਯੋਗ ਨਾਲ ਰੈਡ ਕਰਾਸ ਭਵਨ ਵਿਖੇ ਹਰ ਰੋਜ਼ ਸਵੇਰੇ 10:00 ਵਜੇ ਤੋਂ 12:00 ਵਜੇ ਤੱਕ ਮਾਹਰ ਡਾਕਟਰਾਂ ਵਲੋਂ ਮਰੀਜ਼ਾਂ ਦਾ ਚੈਕਅੱਪ ਕੀਤਾ ਜਾਵੇਗਾ।ਉਨਾਂ ਕਿਹਾ ਕਿ ਜਿਲ੍ਹੇ ਦੇ ਦਾਨੀ ਸੱਜਣਾਂ ਵਲੋਂ ਰੈਡ ਕਰਾਸ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ, ਜਿਸ ਨਾਲ ਲੋੜਵੰਦਾਂ ਦੀ ਮਦਦ ਕੀਤੀ ਜਾਂਦੀ ਹੈ।ਉਨਾਂ ਕਿਹਾ ਕਿ ਕੋਵਿਡ-19 ਦੌਰਾਨ ਵੀ ਰੈਡ ਕਰਾਸ ਵਲੋਂ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਅਤੇ ਰਾਸ਼ਨ ਵੀ ਮੁਹੱਈਆ ਕਰਵਾਇਆ ਜਾਂਦਾ ਰਿਹਾ ਹੈ।ਉਨਾਂ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਰੈਡ ਕਰਾਸ ਦੀ ਵੱਧ ਤੋਂ ਵੱਧ ਵਿੱਤੀ ਮਦਦ ਕਰਨ ਤਾਂ ਜੋ ਲੋੜਵੰਦ ਲੋਕਾਂ ਨੂੰ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।
ਸਹਾਇਕ ਕਮਿਸ਼ਨਰ ਮੈਡਮ ਗੁਰਸਿਮਰਨਜੀਤ ਕੌਰ ਨੇ ਕਿਹਾ ਕਿ ਇਸ ਓ.ਪੀ.ਡੀ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇਗਾ।ਰੈਡ ਕਰਾਸ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸ਼ਹਿਰ ਵਿੱਚ ਕਈ ਥਾਵਾਂ ‘ਤੇ ਸਾਂਝੀ ਰਸੋਈ ਵੀ ਚਲਾ ਰਿਹਾ ਹੈ।ਜਿਥੇ ਲੋੜਵੰਦਾਂ ਨੂੰ 10 ਰੁਪਏ ਵਿੱਚ ਖਾਣੇ ਦੀ ਥਾਲੀ ਮੁਹੱਈਆ ਕਰਵਾਈ ਜਾਂਦੀ ਹੈ।ਸੈਮਸਨ ਮਸੀਹ ਸਕੱਤਰ ਰੈਡ ਕਰਾਸ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ।
ਸਹਾਇਕ ਕਮਿਸ਼ਨਰ ਮੈਡਮ ਗੁਰਸਿਮਰਨਜੀਤ ਕੌਰ, ਸੈਮਸਨ ਮਸੀਹ ਸਕੱਤਰ ਰੈਡ ਕਰਾਸ ਅਤੇ ਰੈਡ ਕਰਾਸ ਸਟਾਫ ਨੇ ਡਿਪਟੀ ਕਮਿਸ਼ਨਰ ਦੀ ਬਦਲੀ ਹੋਣ ‘ਤੇ ਵਿਦਾਇਗੀ ਪਾਰਟੀ ਵੀ ਦਿੱਤੀ ਅਤੇ ਯਾਦਗਾਰੀ ਚਿੰਨ੍ਹ ਵੀ ਭੇਟ ਕੀਤਾ।

 

Check Also

ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਮਲਬਾ ਚੁੱਕਣ ਦੀ ਜਲਦ ਚਲਾਈ ਜਾਵੇਗੀ ਮੁਹਿੰਮ

ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵਧੀਕ …