Sunday, December 22, 2024

ਆਈ.ਏ.ਐਸ ਅਧਿਕਾਰੀ ਸੰਦੀਪ ਰਿਸ਼ੀ ਨੇ ਡਿਪਟੀ ਕਮਿਸ਼ਨਰ ਸੰਗਰੂਰ ਵਜੋਂ ਅਹੁੱਦਾ ਸੰਭਾਲਿਆ

ਅਧਿਕਾਰੀਆਂ ਨੂੰ ਵਿਕਾਸ ਕਾਰਜ਼ਾਂ ‘ਚ ਤੇਜ਼ੀ ਲਿਆਉਣ ਦੀ ਹਦਾਇਤ

ਸੰਗਰੂਰ, 16 ਸਤੰਬਰ (ਜਗਸੀਰ ਲੌਂਗੋਵਾਲ) – ਆਈ.ਏ.ਐਸ ਅਧਿਕਾਰੀ ਸੰਦੀਪ ਰਿਸ਼ੀ ਨੇ ਡਿਪਟੀ ਕਮਿਸ਼ਨਰ ਸੰਗਰੂਰ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ।ਉਨ੍ਹਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ।ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਦੀ ਅਗਵਾਈ ਹੇਠ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਗੁਲਦਸਤੇ ਭੇਟ ਕਰਦਿਆਂ ਨਿੱਘਾ ਸਵਾਗਤ ਕੀਤਾ ਗਿਆ।2015 ਬੈਚ ਦੇ ਸੰਦੀਪ ਰਿਸ਼ੀ ਇਸ ਤੋਂ ਪਹਿਲਾਂ ਲੁਧਿਆਣਾ ਵਿਖੇ ਕਮਿਸ਼ਨਰ ਨਗਰ ਨਿਗਮ ਅਤੇ ਮੁੱਖ ਪ੍ਰਸ਼ਾਸਕ ਗਲਾਡਾ ਵਜੋਂ ਸੇਵਾਵਾਂ ਨਿਭਾਅ ਰਹੇ ਸਨ।
ਆਈ.ਏ.ਐਸ ਅਧਿਕਾਰੀ ਜਤਿੰਦਰ ਜੋਰਵਾਲ ਦੀ ਮੌਜ਼ੂਦਗੀ ਵਿੱਚ ਆਪਣੇ ਦਫ਼ਤਰ ਵਿਖੇ ਰਸਮੀ ਤੌਰ ’ਤੇ ਡਿਪਟੀ ਕਮਿਸ਼ਨਰ ਸੰਗਰੂਰ ਵਜੋਂ ਅਹੁੱਦਾ ਸੰਭਾਲਣ ਤੋਂ ਬਾਅਦ ਸੰਦੀਪ ਰਿਸ਼ੀ ਨੇ ਵਧੀਕ ਡਿਪਟੀ ਕਮਿਸ਼ਨਰ, ਸਮੂਹ ਉਪ ਮੰਡਲ ਮੈਜਿਸਟੇਰਟਾਂ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜ਼ਿਲ੍ਹੇ ਦੇ ਮਹੱਤਵਪੂਰਨ ਕਾਰਜ਼ਾਂ ਬਾਰੇ ਵਿਚਾਰ ਵਟਾਂਦਰਾ ਕੀਤਾ।ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸਾਸ਼ਨ ਸਰਕਾਰੀ ਵਿਭਾਗਾਂ ਵਿੱਚ ਕੰਮਕਾਰ ਕਰਵਾਉਣ ਆਉਂਦੇ ਲੋਕਾਂ ਨੂੰ ਸਾਫ਼ ਸੁਥਰੀਆਂ, ਸਮਾਂਬੱਧ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਸਮੇਂ ਸਿਰ ਕੰਮ ਮੁਕੰਮਲ ਕੀਤੇ ਜਾਣ।
ਇਸ ਮੌਕੇ ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਡਾ. ਆਦਿੱਤਯ ਸ਼ਰਮਾ, ਐਸ.ਪੀ ਨਵਰੀਤ ਸਿੰਘ ਵਿਰਕ, ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਲਹਿਰਾ ਤੇ ਮੂਨਕ ਸੂਬਾ ਸਿੰਘ, ਐਸ.ਡੀ.ਐਮ ਸੁਨਾਮ ਊਧਮ ਸਿੰਘ ਵਾਲਾ ਪ੍ਰਮੋਦ ਸਿੰਗਲਾ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …