ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – ਸਰਕਾਰੀ ਸਰੂਪ ਰਾਣੀ ਕਾਲਜ ਲੜਕੀਆਂ ਵਲੋਂ ਅੰਗਰੇਜ਼ੀ ਦੀਆਂ ਕਹਾਣੀਆਂ ਵਾਲੀ ਕਿਤਾਬ ਦੀ ਲੇਖਿਕਾ ਅਭਿਰੂਪ ਕੌਰ ਮਾਨ ਦਾ ਰੂ-ਬ-ਰੂ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾਕਟਰ ਦਲਜੀਤ ਕੌਰ ਨੇ ਕਿਹਾ ਕਿ ਅਭਿਰੂਪ ਕੌਰ ਮਾਨ ਉਹਨਾਂ ਦੇ ਕਾਲਜ ਦੀ ਵਿਦਿਆਰਥਣ ਰਹੀ ਹੈ।ਸਾਡੇ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਇਸ ਕਾਲਜ ਦੀ ਵਿਦਿਆਰਥਣ ਵਲੋਂ ਪਹਿਲੀ ਪੁਲਾਂਗ ਪੁੱਟਦਿਆਂ ਅੰਗਰੇਜ਼ੀ ਦੀਆਂ ਕਹਾਣੀਆਂ ਦੀ ਕਿਤਾਬ ਸਾਹਿਤ ਦੀ ਝੋਲੀ ਪਾਈ ਹੈ।
ਉਹਨਾਂ ਕਿਹਾ ਕਿ ਅਜ਼ੋਕੀ ਨੌਜਵਾਨ ਪੀੜ੍ਹੀ ਦਾ ਸਾਹਿਤ ਵੱਲ ਰੁਝਾਨ ਇੱਕ ਚੰਗਾ ਸੰਕੇਤ ਹੈ।ਨਰੋਏ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਨੌਜਵਾਨ ਪੀੜ੍ਹੀ ਦਾ ਸਾਹਿਤਕ ਖੇਤਰ ਵਿੱਚ ਆਉਣਾ ਬਹੁਤ ਜਰੂਰੀ ਹੈ।ਉਹਨਾਂ ਕਿਹਾ ਕਿ ਸਾਹਿਤ ਸਾਡਾ ਇਕ ਅਨਮੋਲ ਖ਼ਜ਼ਾਨਾ ਹੈ, ਜੋ ਪੀੜ੍ਹੀ ਦਰ ਪੀੜ੍ਹੀ ਚੱਲਦਾ ਹੈ।ਉਹਨਾਂ ਕਿਹਾ ਅਭਿਰੂਪ ਮਾਨ ਨੇ ਕਹਾਣੀਆਂ ਦੀ ਕਿਤਾਬ ਵਿੱਚ ਹਰ ਪਹਿਲੂ ਨੂੰ ਛੂਹਿਆ ਹੈ।ਉਹਨਾਂ ਕਿਹਾ ਕਿ ਵੱਧ ਤੋਂ ਵੱਧ ਲੜਕੀਆਂ ਨੂੰ ਸਾਹਿਤ ਨਾਲ ਜੁੜਨਾ ਚਾਹੀਦਾ ਹੈ, ਤਾਂ ਜੋ ਆਪਣੇ ਅਮੀਰ ਵਿਰਸੇ ਨੂੰ ਬਚਾਇਆ ਜਾ ਸਕੇ।ਉਹਨਾਂ ਕਿਹਾ ਕਿ ਅੱਜ ਜੇ ਅਸੀਂ ਪੁਰਾਣੇ ਇਤਿਹਾਸ ਬਾਰੇ ਜਾਣਦੇ ਹਾਂ ਤਾਂ ਉਹ ਸਿਰਫ ਸਾਹਿਤ ਕਰਕੇ ਹੀ ਹੈ।ਕਾਲਜ ਪ੍ਰਿੰਸੀਪਲ ਅਤੇ ਸਟਾਫ ਵਲੋਂ ਅਭਿਰੂਪ ਕੌਰ ਮਾਨ ਨੂੰ ਸਨਮਾਨਿਤ ਕੀਤਾ ਗਿਆ ।
ਕਾਲਜ ਦੇ ਅੰਗਰੇਜ਼ੀ ਵਿਭਾਗ ਦੀ ਕੋਆਰਡੀਨੇਟਰ ਪ੍ਰੋਫੈਸਰ ਮਾਨਸੀ ਸਿੰਘ ਨੇ ਕਿਹਾ ਕਿ ਅੱਜ ਸਮਾਜ ਨੂੰ ਅਭਿਰੂਪ ਮਾਨ ਵਰਗੇ ਹੋਣਹਾਰ ਬੱਚਿਆਂ ਦੀ ਲੋੜ ਹੈ।ਉਹਨਾਂ ਨੇ ਅਭਿਰੂਪ ਕੌਰ ਮਾਨ ਨੂੰ ਉਸਦੀ ਪਲੇਠੀ ਕਿਤਾਬ ਲਈ ਮੁਬਾਰਕਬਾਦ ਦਿੱਤੀ ਅਤੇ ਅੱਗੇ ਹੋਰ ਕਿਤਾਬਾਂ ਸਾਹਿਤ ਦੀ ਝੋਲੀ ਪਾਉਣ ਦੀ ਕਾਮਨਾ ਕੀਤੀ।
ਇਸ ਮੌਕੇ ਵਾਈਸ ਪ੍ਰਿੰਸੀਪਲ ਡਾਕਟਰ ਸਤਿੰਦਰ ਕੌਰ, ਪ੍ਰੋਫੈਸਰ ਮਨਜੀਤ ਮਿਨਹਾਸ, ਡਾਕਟਰ ਵੰਦਨਾ, ਡਾਕਟਰ ਸੁਨੀਲਾ ਸ਼ਰਮਾ, ਪ੍ਰੋਫੈਸਰ ਦੀਪਿਕਾ ਆਦਿ ਹਾਜ਼ਰ ਸਨ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …