Friday, February 21, 2025
Breaking News

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਮਹਾਨ ਸੂਰਬੀਰ ਯੋਧੇ ਅਮਰ ਸ਼ਹੀਦ ਬਾਬਾ ਮਹਿਤਾਬ ਸਿੰਘ ਭੰਗੂ ਮੀਰਾਂਕੋਟ, ਬਾਬਾ ਸੁੱਖਾ ਸਿੰਘ ਮਾੜੀ ਕੰਬੋਕੀ ਅਤੇ ਹੋਰਨਾਂ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਮੱਲ੍ਹਾ ਸਾਹਿਬ ਮੀਰਾਂਕੋਟ ਵਿਖੇ ਦੋ ਰੋਜ਼ਾ ਸਾਲਾਨਾ ਸ਼ਹੀਦੀ ਜੋੜ-ਮੇਲੇ ਦੌਰਾਨ ਕਵਿਤਾ ਗਾਇਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਸ਼ੁਭਇਛਾਵਾਂ ਦਿੰਦਿਆਂ ਦੱਸਿਆ ਕਿ ਵਿਦਿਆਰਥੀ ਰਾਜਵੀਰ ਸਿੰਘ, ਜੈਸ਼ਦੀਪ ਕੌਰ ਨੇ ਪੰਥ ਦੀ ਮਹਾਨਤਾ ਨੂੰ ਪ੍ਰਗਟਾਉਂਦੀਆਂ ਕਵਿਤਾਵਾਂ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੁਆਰਾ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ 1500/- ਰੁਪਏ ਇਨਾਮ ਰਾਸ਼ੀ ਭੇਂਟ ਕਰਕੇ ਹੌਂਸਲਾ ਅਫਜ਼ਾਈ ਕੀਤੀ ਗਈ।ਇਸ ਸਮੇਂ ਅਧਿਆਪਕਾ ਰਾਜਬੀਰ ਗਰੇਵਾਲ ਨੂੰ ਵੀ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਦੀ ਦੇਖ-ਰੇਖ ਅਧੀਨ ਵਿਦਿਆਰਥੀਆਂ ਨੇ ਵਧੀਆ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ।

Check Also

ਮਾਸਟਰ ਅਵਨੀਸ਼ ਕੁਮਾਰ ਦਾ ਕੀਤਾ ਸਨਮਾਨ

ਸੰਗਰੂਰ, 20 ਫਰਵਰੀ (ਜਗਸੀਰ ਲੌਂਗੋਵਾਲ) – ਜਿਲ੍ਹਾ ਪੱਧਰੀ ਸਸਟੇਨੇਬਿਲਟੀ ਲੀਡਰਸ਼ਿਪ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ …