Sunday, December 22, 2024

ਤਾਲਮੇਲ ਕਮੇਟੀ ਪੰਚ ਪ੍ਰਧਾਨੀ ਵਲੋਂ 15 ਰੋਜ਼ਾ ਗੁਰਮਤਿ ਸਮਾਗਮ ਸੰਪਨ

ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – 450 ਸਾਲਾ ਧੰਨ ਸ਼੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਅਤੇ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਸ਼ਤਾਬਦੀ ਸਮਾਗਮ ਸੰਗਰੂਰ ਦੀਆਂ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਸਥਾਪਿਤ ਗੁਰਦੁਆਰਾ ਤਾਲਮੇਲ ਕਮੇਟੀ ਪੰਚ ਪ੍ਰਧਾਨੀ ਨੇ 15 ਰੋਜ਼ਾ ਗੁਰਮਤਿ ਸਮਾਗਮਾਂ ਦੀ ਲੜੀ ਅੱਜ ਸੰਗਰੂਰ ਤੋਂ ਪ੍ਰਭਾਤ ਫੇਰੀ ਦੇ ਰੂਪ ਵਿੱਚ ਗੁਰਦੁਆਰਾ ਗੁਰ ਸਾਗਰ ਮਸਤੂਆਣਾ ਸਾਹਿਬ ਪਹੁੰਚ ਕੇ ਸਮਾਪਤ ਕੀਤੀ ਗਈ।
ਸਮਾਗਮਾਂ ਦੇ ਕਨਵੀਨਰ ਕੁਲਵੰਤ ਸਿੰਘ ਕਲਕੱਤਾ ਨੇ ਦੱਸਿਆ ਕਿ ਗੁਰਦੁਆਰਾ ਤਾਲਮੇਲ ਕਮੇਟੀ ਪੰਚ ਪ੍ਰਧਾਨੀ ਦੇ ਮੈਂਬਰ ਕੇਹਰ ਸਿੰਘ ਗੁਰਦੁਆਰਾ ਸਾਹਿਬ ਮਹਿਲ ਮੁਬਾਰਕ, ਬਿੱਕਰ ਸਿੰਘ ਗੁਰਦੁਆਰਾ ਸਾਹਿਬ ਕਿਸ਼ਨਪੁਰਾ, ਜੋਗਾ ਸਿੰਘ ਗੁਰਦੁਆਰਾ ਸ੍ਰੀ ਗੁਰੂ ਨਾਨਕ ਸਾਹਿਬ, ਦਰਸ਼਼ਨ ਸਿੰਘ ਨੌਰਥ ਗੁਰਦੁਆਰਾ ਬੇਗਮਪੁਰਾ ਅਤੇ ਗੁਰਤੇਜ ਸਿੰਘ ਗਰੇਵਾਲ ਗੁਰਦੁਆਰਾ ਸੁੱਖ ਸਾਗਰ ਸਾਹਿਬ ਵਲੋਂ ਇਹਨਾਂ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਇੱਕ ਸਤੰਬਰ ਤੋਂ ਲੜੀਵਾਰ ਸਮਾਗਮ ਆਰੰਭ ਕੀਤੇ ਗਏ ਸਨ।ਜੋ ਅੱਜ ਸ੍ਰੀ ਗੁਰਦੁਆਰਾ ਸਾਹਿਬ ਸ਼ਾਹੀ ਸਮਾਧਾਂ ਤੋਂ ਸਵੇਰੇ 5.00 ਵਜੇ ਪ੍ਰਭਾਤ ਫੇਰੀ ਦੇ ਰੂਪ ਵਿੱਚ ਚੱਲ ਕੇ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਪਹੁੰਚਿਆ, ਜਿਥੇ ਇੱਕ ਭਰਵਾਂ ਗੁਰਮਤਿ ਸਮਾਗਮ ਕੀਤਾ ਗਿਆ।ਪ੍ਰਭਾਤ ਫੇਰੀ ਦੀਆਂ ਸੰਗਤਾਂ ਦਾ ਬਡਰੁੱਖਾਂ ਪਿੰਡ ‘ਚ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ, ਗੁਰਦੁਆਰਾ ਯਾਦਗਾਰ ਮਹਾਰਾਜਾ ਰਣਜੀਤ ਸਿੰਘ ਜੀ ਅਤੇ ਗੁਰਦੁਆਰਾ ਡਿਓਡੀ ਸਾਹਿਬ ਦੇ ਗ੍ਰੰਥੀ ਸਾਹਿਬਾਨ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।ਉਹਨਾਂ ਦੱਸਿਆ ਕਿ ਸਮਾਗਮ ਵਿੱਚ ਬਾਬਾ ਸੁਖਦੇਵ ਸਿੰਘ ਜੀ ਸਧਾਣਾ ਸਾਹਿਬ, ਭੁਪਿੰਦਰ ਸਿੰਘ ਗਰੇਵਾਲ, ਸਤਨਾਮ ਸਿੰਘ ਦਮਦਮੀ, ਭੁਪਿੰਦਰ ਸਿੰਘ ਸੋਢੀ, ਪਰਮਿੰਦਰ ਸਿੰਘ, ਭਾਈ ਪਿਆਰਾ ਸਿੰਘ, ਕਰਮ ਸਿੰਘ ਨਮੋਲ, ਜਗਦੀਪ ਸਿੰਘ ਰਿਟਾ. ਐਸ.ਡੀ.ਓ, ਭਾਈ ਹਰਫੂਲ ਸਿੰਘ, ਗਿਆਨੀ ਗੁਰਸੇਵਕ ਸਿੰਘ, ਗਿਆਨੀ ਮਨਜੀਤ ਸਿੰਘ, ਹਰਜੀਤ ਸਿੰਘ, ਭਾਈ ਚਮਕੌਰ ਸਿੰਘ ਰਾਗੀ ਜੱਥਾ, ਬਾਬਾ ਸੁਖਦੇਵ ਸਿੰਘ ਹੈਡ ਗ੍ਰੰਥੀ ਅਤੇ ਵੱਡੀ ਗਿਣਤੀ ‘ਚ ਬੀਬੀਆਂ ਦੇ ਜਥਿਆਂ ਵਲੋਂ ਹਾਜ਼ਰੀਆਂ ਭਰੀਆਂ ਗਈਆਂ।ਸੰਗਤਾਂ ਦਾ ਸਵਾਗਤ ਭੁਪਿੰਦਰ ਸਿੰਘ ਗਰੇਵਾਲ ਧਰਮ ਪ੍ਰਚਾਰ ਕਮੇਟੀ ਮਸਤੂਆਣਾ ਸਾਹਿਬ ਵਲੋਂ ਕੀਤਾ ਗਿਆ।ਕੁਲਵੰਤ ਸਿੰਘ ਕਲਕੱਤਾ ਵਲੋਂ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਦੀ ਸਮੁੱਚੀ ਪ੍ਰਬੰਧਕ ਕਮੇਟੀ ਅਤੇ ਸਕੱਤਰ ਜਸਵੰਤ ਸਿੰਘ ਖਹਿਰਾ ਦਾ ਗੁਰਦੁਆਰਾ ਤਾਲਮੇਲ ਕਮੇਟੀ ਪੰਚ ਪ੍ਰਧਾਨੀ ਵਲੋਂ ਧੰਨਵਾਦ ਕੀਤਾ ਗਿਆ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …