ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਹਰਵਿੰਦਰ ਸਿੰਘ ਭੱਠਲ ਕਾਰਜ਼ਕਾਰੀ ਪ੍ਰਧਾਨ ਦੀ ਅਗਵਾਈ ‘ਚ ਵਫਦ ਨੇ ਜਿਲ੍ਹੇ ਦੇ ਨਵਨਿਯੁੱਕਤ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਆਈ.ਏ.ਐਸ ਨਾਲ ਮੁਲਾਕਾਤ ਕੀਤੀ।ਉਨ੍ਹਾਂ ਦੇ ਨਾਲ ਭੁਪਿੰਦਰ ਸਿੰਘ ਜੱਸੀ ਜਨਰਲ ਸਕੱਤਰ, ਨੰਦ ਲਾਲ ਮਲਹੋਤਰਾ, ਨਿਹਾਲ ਸਿੰਘ ਮੰਗਵਾਲ ਸੀਨੀਅਰ ਮੀਤ ਪ੍ਰਧਾਨ, ਲਾਭ ਸਿੰਘ ਕੈਸ਼ੀਅਰ, ਅਵਿਨਾਸ਼ ਸ਼ਰਮਾ, ਹਰਪਾਲ ਸਿੰਘ ਸੰਗਰੂਰਵੀ, ਦੇਵਿੰਦਰ ਕੁਮਾਰ ਜ਼ਿੰਦਲ, ਸੁਖਦੇਵ ਸਿੰਘ ਜੱਸੀ, ਸ਼ੇਰ ਸਿੰਘ ਬਾਲੇਵਾਲ, ਗਿਰਧਾਰੀ ਲਾਲ ਆਦਿ ਮੌਜ਼ੂਦ ਸਨ।ਸੁਰਿੰਦਰ ਪਾਲ ਸਿੰਘ ਸਿਦਕੀ ਪ੍ਰੈਸ ਸਕੱਤਰ ਨੇ ਦੱਸਿਆ ਕਿ ਪ੍ਰਧਾਨ ਅਤੇ ਸਕੱਤਰ ਵਲੋਂ ਡਿਪਟੀ ਕਮਿਸ਼ਨਰ ਨੂੰ ਗੁਲਦਸਤਾ ਭੇਂਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ।ਵੈਲਫੇਅਰ ਐਸੋਸੀਏਸ਼ਨ ਬਾਰੇ ਜਾਣਕਾਰੀ ਦਿੰਦੇ ਹੋਏ ਭੁਪਿੰਦਰ ਸਿੰਘ ਜੱਸੀ ਨੇ ਦੱਸਿਆ ਕਿ ਇਹ ਵੱਖ-ਵੱਖ ਸਰਕਾਰੀ ਮਹਿਕਮਿਆਂ ਵਿੱਚ ਸਰਕਾਰ ਤੇ ਪ੍ਰਸ਼ਾਸ਼ਨ ਦੀ ਸੇਵਾ ਕਰਨ ਉਪਰੰਤ ਸੇਵਾ ਮੁਕਤ ਹੋਏ ਪੈਨਸ਼ਨਰ ਸਾਥੀਆਂ ਦਾ ਸੰਗਠਨ ਹੈ।ਇਸ ਸਮੇਂ ਸੰਦੀਪ ਰਿਸ਼ੀ ਨੇ ਸੰਸਥਾ ਦੇ ਕਾਰਜ਼ਾਂ ਦੀ ਸ਼ਲਾਘਾ ਕੀਤੀ ਅਤੇ ਭਰੋਸਾ ਦਿੱਤਾ ਕਿ ਪੈਨਸ਼ਨਰ ਸਾਥੀਆਂ ਦੇ ਕੰਮ ਪ੍ਰਸ਼ਾਸਨ ਵਲੋਂ ਪਹਿਲ ਦੇ ਆਧਾਰ ‘ਤੇ ਕੀਤੇ ਜਾਣਗੇ।
Check Also
ਭਾਅ ਜੀ ਗੁਰਸ਼ਰਨ ਸਿੰਘ ਦੀ ਪਤਨੀ ਸ੍ਰੀਮਤੀ ਕੈਲਾਸ਼ ਕੌਰ ਦੇ ਅਕਾਲ ਚਲਾਣੇ `ਤੇ ਦੁੱਖ਼ ਦਾ ਪ੍ਰਗਟਾਵਾ
ਅੰਮ੍ਰਿਤਸਰ, 7 ਅਕਤੂਬਰ (ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਭਾਅ ਜੀ ਗੁਰਸ਼ਰਨ ਸਿੰਘ …