Tuesday, February 25, 2025
Breaking News

ਖ਼ਾਲਸਾ ਕਾਲਜ ਐਜੂਕੇਸ਼ਨ ਜੀ.ਟੀ ਰੋਡ ਨੇ ਨਵੇਂ ਸੈਸ਼ਨ ਦੀ ਆਰੰਭਤਾ ’ਤੇ ਅਰਦਾਸ ਦਿਵਸ ਮਨਾਇਆ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵੱਲੋਂ ਨਵੇਂ ਵਿੱਦਿਅਕ ਸੈਸ਼ਨ ਦੀ ਆਰੰਭਤਾ ਤੋਂ ਪਹਿਲਾਂ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਅਰਦਾਸ ਦਿਵਸ ਧਾਰਮਿਕ ਸਮਾਗਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੀ ਅਗਵਾਈ ‘ਚ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਇਸ ਧਾਰਮਿਕ ਸਮਾਗਮ ’ਚ ਵਿਦਿਆਰਥੀਆਂ ਵਲੋਂ ਰਸਭਿੰਨਾ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ ਗਿਆ।
ਡਾ. ਕੁਮਾਰ ਨੇ ਵਿਦਿਆਰਥੀਆਂ ਨੂੰ ਉਤਰ ਭਾਰਤ ਦੀ ਸਭ ਤੋਂ ਪੁਰਾਣੀ ਅਤੇ ਪ੍ਰਸਿੱਧ ਸੰਸਥਾ ’ਚ ਦਾਖਲਾ ਲੈਣ ਲਈ ਵਧਾਈ ਦਿੰਦਿਆਂ ਸਖ਼ਤ ਮਿਹਨਤ, ਤਨਦੇਹੀ ਨਾਲ ਪੜ੍ਹਾਈ ਕਰਨ ਅਤੇ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨ ’ਤੇ ਜ਼ੋਰ ਦਿੱਤਾ।ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਦਿਆਂ ਕਿਹਾ ਕਿ ਉਹ ਸੱਚੇ-ਸੁੱਚੇ ਆਚਰਨ ਵਾਲੇ ਅਧਿਆਪਕ ਬਣਨ ਲਈ ਨਿਰੰਤਰ ਯਤਨਸ਼ੀਲ ਰਹਿਣ।ਡਾ. ਕੁਮਾਰ ਨੇ ਖਾਲਸਾ ਕਾਲਜ ਗਵਰਨਿੰਗ ਕੌਸਲ ਦੇ ਵਿਸ਼ੇਸ਼ ਉਪਰਾਲੇ ਤਹਿਤ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ’ਚ ਬੀ.ਐਸ.ਸੀ ਬੀ.ਐਡ ਸਮੈਸਟਰ-6ਵਾਂ ਦੇ ਜਰਨੈਲ ਸਿੰਘ, ਬੀ.ਐਡ ਸਮੈਸਟਰ-ਦੂਜਾ ਸਵੀਟ ਅਰੋੜਾ ਅਤੇ ਬੀ.ਐਡ ਸਮੈਸਟਰ-ਦੂਜਾ ਸੁਖਮਨਜੀਤ ਕੌਰ ਵੱਲੋਂ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ’ਤੇ ਸਨਮਾਨਿਤ ਵੀ ਕੀਤਾ ਗਿਆ।

Check Also

ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਮਲਬਾ ਚੁੱਕਣ ਦੀ ਜਲਦ ਚਲਾਈ ਜਾਵੇਗੀ ਮੁਹਿੰਮ

ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵਧੀਕ …