ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ
ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ।ਮਿਸ ਨਗਮਾ (ਬੀ.ਵਾਕ ਐਂਟਰਟੇਨਮੈਂਟ ਟੈਕਨਾਲੋਜੀ- ਸਮੈਸਟਰ ਚੌਥਾ) ਨੇ 91.4% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ‘ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਮਿਸ ਰਕਸ਼ਿਤਾ (ਬੀ.ਵਾਕ ਐਂਟਰਟੇਨਮੈਂਟ ਟੈਕਨਾਲੋਜੀ-ਸਮੈਸਟਰ ਚੌਥਾ) ਨੇ 87.8% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਚੋਂ ਦੂਜਾ ਸਥਾਨ ਹਾਸਲ ਕੀਤਾ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥਣਾਂ ਨੂੰ ਯੂਨੀਵਰਸਿਟੀ ਪੇਪਰਾਂ ‘ਚ ਸ਼ਾਨਦਾਰ ਕਾਰਗੁਜ਼ਾਰੀ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਇਹ ਸਥਾਨ ਬਰਕਰਾਰ ਰੱਖਣ ਲਈ ਉਤਸ਼ਾਹਿਤ ਕੀਤਾ।ਡਾ. ਸਿਮਰਦੀਪ ਡੀਨ ਅਕਾਦਮਿਕ, ਮਿਸ ਕਿਰਨ ਗੁਪਤਾ ਡੀਨ ਐਡਮੀਸ਼ਨ ਅਤੇ ਸੰਜੀਵ ਸ਼ਰਮਾ ਮੁਖੀ ਪੀ.ਜੀ ਡਿਪਾਰਟਮੈਂਟ ਆਫ ਮਲਟੀਮੀਡੀਆ ਨੇ ਵਿਦਿਆਰਥਣਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media