ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਚੀਮਾ ਦੇ ਵਿਦਿਆਰਥੀਆਂ ਨੇ ਜ਼ੋਨ-ਪੱਧਰੀ ਅਥਲੈਟਿਕਸ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਸੁਖਜਿੰਦਰ ਸਿੰਘ ਨੇ ਹੈਮਰ ਥਰੋ ਵਿੱਚ ਕਾਂਸੀ ਦਾ ਤਗਮਾ ਹਾਸਲ ਕੀਤਾ।ਗੁਰਕਰਨ ਸਿੰਘ ਨੇ ਹੈਮਰ ਥਰੋ ਵਿੱਚ ਸਿਲਵਰ ਮੈਡਲ ਹਾਸਲ ਕੀਤਾ। ਗੁਰਪ੍ਰੀਤ ਕੌਰ ਨੇ ਡਿਸਕਸ ਥ੍ਰੋ ਵਿੱਚ ਕਾਂਸੀ ਦਾ ਤਗਮਾ ਜਿੱਤਿਆ।ਅਕੈਡਮੀ ਪ੍ਰਿੰਸੀਪਲ ਨੀਨਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਦ੍ਰਿੜ ਇਰਾਦੇ ਲਈ ਹਾਰਦਿਕ ਵਧਾਈ ਦਿੱਤੀ।
Check Also
ਖ਼ਾਲਸਾ ਕਾਲਜ ਵਿਖੇ ‘ਪੰਜਾਬ ਦਾ ਭਵਿੱਖ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪੰਜਾਬੀ ਅਧਿਐਨ ਵਿਭਾਗ ਪੰਜਾਬ ਕਲਾ …