ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਚੇਅਰਮੈਨ ਸੰਜੇ ਸਿੰਗਲਾ ਅਤੇ ਪ੍ਰਿੰਸੀਪਲ ਮੈਡਮ ਸੁਜਾਤਾ ਠਾਕੁਰ ਦੀ ਅਗਵਾਈ ਹੇਠ ਹੋਏ ਸਮਾਗਮ ਦੀ ਸ਼ੁਰੂਆਤ ਸ਼੍ਰੀ ਗਣੇਸ਼਼ ਵੰਦਨਾ ਕਰਕੇ ਕੀਤੀ ਗਈ।ਬੱਚਿਆਂ ਦੁਆਰਾ ਸ਼੍ਰੀ ਗਣੇਸ਼ ਜੀ ਦੇ ਭਜਨ ਗਾਏ ਗਾਏ।ਛੋਟੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ।ਚੇਅਰਮੈਨ ਸਿੰਗਲਾ ਤੇ ਪ੍ਰਿੰਸੀਪਲ ਠਾਕੁਰ ਨੇ ਦੱਸਿਆ ਕਿ ਭਗਵਾਨ ਸ਼੍ਰੀ ਗਣੇਸ਼ ਨੂੰ ਦੇਵਤਿਆਂ ਵਿਚੋਂ ਸਭ ਤੋਂ ਬੁੱਧੀਮਾਨ ਮੰਨਿਆ ਜਾਂਦਾ ਹੈ, ਇਸ ਦੇ ਨਾਲ ਹੀ ਉਹ ਰਿੱਧੀ-ਸਿੱਧੀ ਦੇ ਮਾਲਕ ਹਨ, ਜਿਨ੍ਹਾਂ ਦੀ ਕਿਰਪਾ ਨਾਲ ਹਰ ਪਰਿਵਾਰ ਵਿਚ ਖੁਸ਼ਹਾਲੀ ਆਉਂਦੀ ਹੈ।
ਇਸ ਮੌਕੇ ਸਕੂਲ ਅਧਿਆਪਕ ਗੁਰਵਿੰਦਰ, ਗਗਨ, ਡੀ.ਪੀ ਧਰਮਪ੍ਰੀਤ, ਲਵ, ਕੰਚਨ, ਨੇਵੀ ਕਮਲ, ਰਜਿੰਦਰ, ਉਸ਼ਾ, ਰਾਜਵਿੰਦਰ, ਮਹਿਕ, ਜਸਪ੍ਰੀਤ, ਮਨਦੀਪ, ਮਨਪ੍ਰੀਤ, ਪੂਜਾ, ਲੀਜਾ, ਮਮਤਾ, ਅਲਕਾ, ਰਾਜਨਦੀਪ, ਸਿਖਾ, ਜਯੋਤੀ, ਨੀਰੂ, ਗੁਰਪ੍ਰੀਤ ਆਦਿ ਸ਼ਾਮਲ ਸਨ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …