ਅੰਮ੍ਰਿਤਸਰ, 19 ਸਤੰਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਿੰਦ-ਪਾਕਿ ਸਰਹੱਦੀ ਖੇਤਰ ਵਿੱਚ ਵੱਸਦੇ ਪਿੰਡਾਂ ਨੂੰ ਵਿਕਾਸ ਦੀਆਂ ਸਹੂਲਤਾਂ ਦੇਣ ਦਾ ਜੋ ਬੀੜਾ ਚੁੱਕਿਆ ਹੈ।ਉਸ ਤਹਿਤ ਅੱਜ ਉਹਨਾਂ ਨੇ ਇਹਨਾਂ ਅੱਠ ਪਿੰਡਾਂ ਵਿੱਚ ਇੱਕ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਨਾਲ ਸ਼ੁਰੂ ਹੋਣ ਵਾਲੇ ਕੰਮਾਂ ਦੇ ਉਦਘਾਟਨ ਕੀਤੇ।ਇਹਨਾਂ ਪਿੰਡਾਂ ਵਿੱਚ ਫੱਤੇਵਾਲ, ਗ੍ਰੰਥਗੜ੍ਹ, ਖਾਨਵਾਲ, ਛੰਨਾ ਸਾਰੰਗਦੇਵ, ਆਬਾਦੀ ਬਾਬਾ ਗਮ ਚੱਕ, ਆਬਾਦੀ ਸੋਹਣ ਸਿੰਘ, ਡੱਲਾ ਰਾਜਪੂਤਾਂ ਭੂਤਨਪੁਰਾ, ਨਵਾਂ ਡੱਲਾ ਰਾਜਪੂਤਾਂ ਸ਼ਾਮਲ ਹਨ।
ਸ਼ਰਹੱਦ ‘ਤੇ ਸਥਿਤ ਪਿੰਡ ਬੱਲੜਵਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਵੀ ਦਰਿਆ ਦੇ ਕੰਢੇ ਵੱਸਦੇ ਇਹਨਾਂ ਪਿੰਡਾਂ ਵੱਲ ਪਿਛਲੀਆਂ ਸਰਕਾਰਾਂ ਨੇ ਬਿਲਕੁੱਲ ਧਿਆਨ ਨਹੀਂ ਦਿੱਤਾ।ਉਹਨਾਂ ਕਿਹਾ ਕਿ ਹੁਣ ਇਹਨਾਂ ਪਿੰਡਾਂ ਵਿੱਚ ਗਲੀਆਂ, ਨਾਲੀਆਂ, ਸਟੇਡੀਅਮ ਪਾਰਕ, ਛੱਪੜਾਂ ਦੀ ਸਾਫ ਸਫਾਈ ਆਦਿ ਸਾਰੇ ਕੰਮ ਸ਼ੁਰੂ ਕਰਵਾਏ ਜਾ ਰਹੇ ਹਨ ਅਤੇ ਅਤੇ ਆਉਂਦੇ ਦਿਨਾਂ ਵਿੱਚ ਬਾਕੀ ਰਹਿੰਦੇ ਪਿੰਡਾਂ ਦੇ ਕੰਮ ਵੀ ਸ਼ੁਰੂ ਹੋਣਗੇ।ਇਸ ਇਲਾਕੇ ਵਿੱਚ ਇੱਕ ਵੱਡਾ ਸਟੇਡੀਅਮ ਵੀ ਬਣਾਇਆ ਜਾਵੇਗਾ।ਉਹਨਾਂ ਦੱਸਿਆ ਕਿ ਧੁੱਸੀ ਬੰਨ ਜਿਸ ‘ਤੇ ਤਕਰੀਬਨ 78 ਕਰੋੜ ਰੁਪਏ ਦੀ ਲਾਗਤ ਆਉਣੀ ਹੈ, ਦਾ ਕੰਮ ਵੀ ਛੇਤੀ ਸ਼ੁਰੂ ਕਰਵਾ ਦਿੱਤਾ ਜਾਵੇਗਾ।
ਇਸ ਮੌਕੇ ਐਸ.ਡੀ.ਐਮ ਅਰਵਿੰਦਰ ਪਾਲ ਸਿੰਘ, ਖੁਸ਼ਪਾਲ ਸਿੰਘ ਧਾਲੀਵਾਲ, ਬੀ.ਡੀ.ਪੀ.ਓ ਅਜਨਾਲਾ ਸੁਖਜੀਤ ਸਿੰਘ ਬਾਜਵਾ, ਗੁਰਜੰਟ ਸਿੰਘ ਸੋਹੀ ਤੋਂ ਇਲਾਵਾ ਵੱਡੀ ਗਿਣਤੀ ‘ਚ ਲੋਕ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …