ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰੀ ਖੇਡਾਂ ਬਾਰੇ ਜਾਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ
ਅੰਮ੍ਰਿਤਸਰ ਸੁਖਚੈਨ ਸਿੰਘ ਕਾਹਲੋਂ ਨੇ ਦੱਸਿਆ ਕਿ ਫੁੱਟਬਾਲ ਦਾ ਜਿਲ੍ਹਾ ਪੱਧਰੀ ਟੂਰਨਾਮੈਂਟ ਖਾਲਸਾ ਕਾਲਜੀਏਟ ਸੀ:ਸੈ: ਸਕੂਲ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ।ਅੰਡਰ-21 ਲੜਕਿਆਂ ਦੇ ਮੁਕਾਬਲੇ ਵਿੱਚ ਬੰਡਾਲਾ ਕਲੱਬ ਦੀ ਟੀਮ ਨੇ ਪਹਿਲਾ ਤੇ ਖਾਲਸਾ ਕਾਲਜ ਫੁੱਟਬਾਲ ਕਲੱਬ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਅੰਡਰ-21 ਲੜਕੀਆਂ ਦੇ ਮੁਕਾਬਲੇ ਵਿੱਚ ਖਾਲਸਾ ਕਾਲਜ ਵੁਮੈਨ ਦੀ ਟੀਮ ਨੇ ਪਹਿਲਾ ਅਤੇ ਬੀ.ਬੀ.ਕੇ ਡੀ.ਏ.ਵੀ ਕਾਲਜ ਫੁੱਟਬਾਲ ਕਲੱਬ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਸਾਫਟਬਾਲ ਦਾ ਜਿਲ੍ਹਾ ਪੱਧਰੀ ਟੂਰਨਾਂਮੈਂਟ ਖਾਲਸਾ ਕਾਲਜੀਏਟ ਸੀ:ਸੈ: ਸਕੂਲ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ।ਅੰਡਰ-21 ਤੋਂ 30 ਲੜਕਿਆਂ ਦੇ ਮੁਕਾਬਲੇ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਪਹਿਲਾ, ਰਾਜਾਸਾਂਸੀ ਦੀ ਟੀਮ ਨੇ ਦੂਜਾ ਅਤੇ ਗ੍ਰਾਮ ਪੰਚਾਇਤ ਜਹਾਗੀਰ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਉਮਰ ਵਰਗ 31 ਤੋਂ 40 ਪੁਰਸ਼ਾਂ ਦੇ ਮੁਕਾਬਲੇ ਵਿੱਚ ਪਿੰਡ ਜਗਦੇਵ ਕਲਾਂ ਦੀ ਟੀਮ ਨੇ ਪਹਿਲਾ ਅਤੇ ਗ੍ਰਾਮ ਪੰਚਾਇਤ ਜਹਾਂਗੀਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਉਮਰ ਵਰਗ 41 ਤੋਂ 50 ਸਾਲ ਪੁਰਸ਼ਾਂ ਦੇ ਮੁਕਾਬਲੇ ਵਿੱਚ ਯੂਥ ਸਪੋਰਟਸ ਕਲੱਬ ਨੌਸ਼ਹਿਰਾ ਖੁਰਦ ਦੀ ਟੀਮ ਨੇ ਪਹਿਲਾ ਅਤੇ ਪਿੰਡ ਜਗਦੇਵ ਕਲਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਖੋ-ਖੋ ਦਾ ਜਿਲ੍ਹਾ ਪੱਧਰੀ ਟੂਰਨਾਮੈਂਟ ਖਾਲਸਾ ਕਾਲਜੀਏਟ ਸੀ:ਸੈ: ਸਕੂਲ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ।ਅੰਡਰ-21 ਲੜਕਿਆਂ ਦੇ ਮੁਕਾਬਲੇ ਵਿੱਚ ਕਾਰਪੋਰੇਸ਼ਨ ਕਲੱਬ ਨੇ ਪਹਿਲਾ, ਹਰਸ਼ਾ ਛੀਨਾ ਕਲੱਬ ਨੇ ਦੂਜਾ ਸਥਾਨ ਅਤੇ ਬੀ.ਐਲ.ਡੀ ਸਕੂਲ ਅਜਨਾਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
Punjab Post Daily Online Newspaper & Print Media