Saturday, September 21, 2024

ਖ਼ਾਲਸਾ ਕਾਲਜ ਵੂਮੈਨ ਵਿਖੇ ਨਵੀਂ ਰੋਟਰੈਕਟ ਕਮੇਟੀ ਦਾ ਗਠਨ ਕੀਤਾ ਗਿਆ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਰੋਟਰੈਕਟ ਕਲੱਬ ਵਲੋਂ ਨਵੀਂ ਰੋਟਰੈਕਟ ਕਮੇਟੀ ਦੇ ਗਠਨ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ‘ਚ ਰੋਟਰੀ ਕਲੱਬ ਅੰਮ੍ਰਿਤਸਰ (ਨਾਰਥ) ਦੇ ਪ੍ਰਧਾਨ ਰਜਿੰਦਰਪਾਲ ਸਿੰਘ, ਜ਼ਿਲ੍ਹਾ ਗਵਰਨਰ ਅਨਿਲ ਸਿੰਘਲ ਅਤੇ ਡਾ. ਮਨਜੀਤਪਾਲ ਕੌਰ ਪ੍ਰਧਾਨ (2023-24) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿੰਨਾਂ ਨੂੰ ਪੌਦੇ ਭੇਂਟ ਕਰਕੇ ਕੀਤੇ ਗਏ।ਸਿੰਘਲ ਨੇ ਨਵੇਂ ਬਣੇ ਰੋਟਰੈਕਟ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਰੋਟਰੈਕਟ ਕਲੱਬ ਨਾਲ ਜੁੜ ਕੇ ਸਮਾਜ ਨੂੰ ਨਵੀਂ ਦਿਸ਼ਾ ਦੇਣ ਅਤੇ ਅਣਥੱਕ ਮਿਹਨਤ ਕਰਦੇ ਰਹਿਣ ਦੀ ਪ੍ਰੇਰਿਤ ਕੀਤਾ।ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਨਵੀਂ ਬਣੀ ਰੋਟਰੈਕਟ ਕਮੇਟੀ ਦਾ ਗਠਨ ਕਰਦਿਆਂ ਦਿਵਿਆ ਕੁਮਾਰੀ ਨੂੰ ਪ੍ਰਧਾਨ ਅਤੇ ਦਵਿੰਦਰ ਕੌਰ ਨੂੰ ਸੈਕਟਰੀ ਚੁਣ ਕੇ ਵਿਸ਼ੇਸ਼ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ।ਕਲੱਬ ਦੀ 2023-24 ਦੀ ਸੈਕਟਰੀ ਨਵਦੀਪ ਕੌਰ ਵਲੋਂ ਸਹੁੰ ਚੁੱਕ ਰਸਮ ਅਦਾ ਕੀਤੀ ਗਈ ਅਤੇ ਉਸ ਨੇ ਸੈਕਟਰੀ ਰਿਪੋਰਟ ਵੀ ਪੜੀ।ਡਾ. ਸੁਰਿੰਦਰ ਕੌਰ ਤੇ ਸਮੁੱਚੀ ਰੋਟਰੈਕਟ ਟੀਮ ਵਲੋਂ ਕਾਲਜ ਦੇ ਵਿਹੜੇ ’ਚ ਪੌਦੇ ਵੀ ਲਗਾਏ ਗਏ। ਰੋਟਰੈਕਟ ਕਮੇਟੀ ਪ੍ਰਧਾਨ ਦਿਵਿਆ ਕੁਮਾਰੀ ਨੇ ਸਮੂਹ ਮੈਂਬਰਾਂ ਨੂੰ ਰੋਟਰੈਕਟ ਕਲੱਬ ਸੇਵਾਵਾਂ ਨੂੰ ਨਿਪੁੰਨਤਾ ਨਾਲ ਨਿਭਾਉਣ ਦਾ ਭਰੋਸਾ ਦਿਵਾਇਆ।
ਇਸ ਮੌਕੇ ਰੋਟਰੈਕਟ ਕਲੱਬ ਅਤੇ ਰੋਟਰੀ ਕਲੱਬ ਵੱਲੋਂ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਅਤੇ ਵਾਇਸ ਪ੍ਰਿੰਸੀਪਲ ਸ੍ਰੀਮਤੀ ਰਵਿੰਦਰ ਕੌਰ ਨੂੰ ਵਿਸ਼ੇਸ਼ ਸਨਮਾਨ ਦਿੱਤਾ ਗਿਆ।ਅਖ਼ੀਰ ’ਚ ਸਾਲ 2023 ਦੇ ਰੋਟਰੈਕਟ ਮੈਬਰਾਂ ਨੰੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ।

Check Also

ਅਕਾਲ ਅਕੈਡਮੀ ਉਡਤ ਸੈਦੇਵਾਲਾ ਦਾ ਬਲਾਕ ਪੱਧਰੀ ਸਾਇੰਸ ਮੁਕਾਬਲੇ ‘ਚ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 21 ਸਤੰਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਉੱਡਤ ਸੈਦੇਵਾਲਾ ਦੇ ਬੱਚਿਆਂ ਨੇ ਬਲਾਕ ਪੱਧਰੀ …