Friday, January 3, 2025

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਦਿਵਸ ਮੌਕੇ ਕਰਵਾਏ ਧਾਰਮਿਕ ਮੁਕਾਬਲੇ

ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੂਸਰੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਦਿਵਸ ਨੂੰ ਗੁਰਮੁੱਖੀ ਦਿਵਸ ਵਜੋਂ ਮਨਾਉਂਦਿਆ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ।
ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਗੁਰਪੁਰਬ ਨੂੰ ਗੁਰਮੁੱਖੀ ਦਿਵਸ ਵਜੋਂ ਮਨਾਉਣ ਦਾ ਮਤਾ ਪਾਸ ਕੀਤਾ ਸੀ।ਗੁਰਬਾਣੀ ਕੀਰਤਨ ਤੋਂ ਇਲਾਵਾ ਗੁਰਮੁੱਖੀ ਦੀ ਸੁੰਦਰ ਲਿਖਾਈ ਤੇ ਭਾਸ਼ਣ ਦੇ ਹੋਏ ਮੁਕਾਬਲਿਆਂ ਵਿਚ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।ਮੁਕਾਬਲਿਆਂ ਦਾ ਨਤੀਜਾ ਤਿਆਰ ਕਰਨ ਦੀ ਸੇਵਾ ਡਾ. ਪਰਮਜੀਤ ਸਿੰਘ, ਪ੍ਰਚਾਰਕ ਭਾਈ ਗੁਰਰਾਜ ਸਿੰਘ, ਹਰਦੀਪ ਸਿੰਘ ਆਰਟਿਸਟ ਤੇ ਬੀਬੀ ਪਰਮਜੀਤ ਕੌਰ ਨੇ ਨਿਭਾਈ।
ਇਸ ਮੌਕੇ ਮੈਨੇਜਰ ਨਰਿੰਦਰ ਸਿੰਘ, ਰਾਜਿੰਦਰ ਸਿੰਘ ਰੂਬੀ, ਗੁਰਿੰਦਰ ਸਿੰਘ ਦੇਵੀਦਾਸਪੁਰ, ਗੁਰਪ੍ਰੀਤ ਸਿੰਘ ਰੋਡੇ, ਪ੍ਰਿੰਸੀਪਲ ਡਾ. ਫੁਲਵਿੰਦਰਪਾਲ ਸਿੰਘ, ਪ੍ਰਿੰਸੀਪਲ ਰਾਜਿੰਦਰ ਸਿੰਘ, ਪ੍ਰਿੰਸੀਪਲ ਕੁਲਵਿੰਦਰ ਸਿੰਘ, ਬੀਬੀ ਰਣਜੀਤ ਕੌਰ ਪੰਨਵਾ, ਬੀਬੀ ਅਮਰਜੀਤ ਕੌਰ, ਪ੍ਰਿੰਸੀਪਲ ਗੁਰਜੀਤ ਸਿੰਘ, ਡਾ. ਜਸਵੰਤ ਸਿੰਘ ਆਦਿ ਹਾਜ਼ਰ ਸਨ।

Check Also

ਜਨਮ ਦਿਨ ਮੁਬਾਰਕ – ਭੂਮਿਕਾ ਕਾਂਸਲ

ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਚੀਮਾ ਮੰਡੀ ਸੰਗਰੂਰ ਵਾਸੀ ਸੁਰੇਸ਼ ਕਾਂਸਲ ਲਾਡੀ ਪਿਤਾ ਅਤੇ …