ਅੰਮ੍ਰਿਤਸਰ, 22 ਸਤੰਬਰ ( ਸੁਖਬੀਰ ਸਿਮੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਵਿਭਾਗ ਵੱਲੋਂ ਆਈ.ਬੀ.ਟੀ ਇੰਸਟੀਚਿਊਟ ਪ੍ਰਾ. ਲਿਮ. ਦੇ ਸਹਿਯੋਗ
ਨਾਲ ‘ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ’ (ਏਸ ਯੂਅਰ ਗੌਰਮਿੰਟ ਐਗਜਾਮ: ਐਕਸਪਰਟ ਗਾਇਡੈਂਸ ਐਂਡ ਸਟਰੈਟਜੀਜ਼) ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਕੇ ਬੈਂਕਿੰਗ, ਟੈਕਸੇਸ਼ਨ ਅਤੇ ਬੀਮਾ ਆਦਿ ਸਰਕਾਰੀ ਖੇਤਰਾਂ ’ਚ ਉਪਲਬੱਧ ਨੌਕਰੀਆਂ ਦੇ ਮੌਕਿਆਂ ਨੂੰ ਹਾਸਲ ਕਰਨਾ ਸੀ।
ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਘਵਾਈ ‘ਚ ਕਰਵਾਏ ਗਏ ਸੈਮੀਨਾਰ ਮੌਕੇ ਆਈ.ਬੀ.ਟੀ ਦੇ ਮੁਖੀ ਜਤਿੰਦਰ ਕੁਮਾਰ ਅਤੇ ਕੋਆਰਡੀਨੇਟਰ ਜਤਿਨ ਮੋਹਨ ਸ਼ਰਮਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਵੱਖ-ਵੱਖ ਸਰਕਾਰੀ ਖੇਤਰਾਂ ’ਚ ਵਿਦਿਆਰਥੀਆਂ ਲਈ ਉਪਲੱਬਧ ਕਰੀਅਰ ਦੇ ਮੌਕਿਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ।
ਇਹ ਪ੍ਰੋਗਰਾਮ ਪ੍ਰਿੰਸੀਪਲ ਅਤੇ ਸੈਮੀਨਾਰ ਚੇਅਰਮੈਨ ਡਾ. ਮਹਿਲ ਸਿੰਘ, ਡੀਨ ਵਿਭਾਗ ਮੁੱਖੀ ਤੇ ਸੈਮੀਨਾਰ ਡਾਇਰੈਕਟਰ ਡਾ. ਏ.ਕੇ ਕਾਹਲੋਂ ਅਤੇ ਕੋਆਰਡੀਨੇਟਰ ਡਾ. ਪੂਨਮ ਸ਼ਰਮਾ ਦੀ ਦੇਖ-ਰੇਖ ਹੇਠ ਆਯੋਜਿਤ ਕੀਤਾ ਗਿਆ।ਡਾ: ਮਹਿਲ ਸਿੰਘ ਨੇ ਹਰ ਸਾਲ ਵਧ ਰਹੀਆਂ ਸਰਕਾਰੀ ਪ੍ਰੀਖਿਆਵਾਂ ਦੇ ਮੁਸ਼ਕਿਲ ਪੱਧਰ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਕੋਲ ਵਿਚਾਰਧਾਰਕ ਸਪੱਸ਼ਟਤਾ ਅਤੇ ਵਿਸ਼ਲੇਸ਼ਣਾਤਮਕ ਮਾਨਸਿਕਤਾ ਜਾਣਕਾਰੀ ਨੂੰ ਸਰਕਾਰੀ ਪ੍ਰੀਖਿਆਵਾਂ ’ਚ ਲਾਗੂ ਕਰਨ ਦੀ ਯੋਗਤਾ ਹੋਣੀ ਚਾਹੀਦੀ ਹੈ।
ਡਾ. ਕਾਹਲੋਂ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਅਜਿਹੇ ਸਲਾਹਕਾਰਾਂ ਦੀ ਲੋੜ ਹੈ ਜੋ ਉਨ੍ਹਾਂ ਨੂੰ ਕਿਸੇ ਵੀ ਮੁਕਾਬਲੇ ਦੀ ਪ੍ਰੀਖਿਆ ’ਚ ਕਾਮਯਾਬ ਹੋਣ ਲਈ ਮਾਰਗਦਰਸ਼ਨ ਕਰ ਸਕਣ।ਡਾ. ਪੂਨਮ ਸ਼ਰਮਾ ਨੇ ਸੈਮੀਨਾਰ ਦੇ ਵਿਸ਼ੇ ’ਤੇ ਚਾਨਣਾ ਪਾਇਆ ਅਤੇ ਆਏ ਹੋਏ ਮਹਿਮਾਨਾਂ ਨਾਲ ਜਾਣ-ਪਛਾਣ ਕਰਵਾਈ, ਜਦਕਿ ਡਾ. ਮਨੀਸ਼ਾ ਬਹਿਲ ਨੇ ਮੰਚ ਸੰਚਾਲਨ ਕੀਤਾ।ਡਾ. ਬਹਿਲ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਪ੍ਰੋ. ਮੀਨੂੰ ਚੋਪੜਾ ਨੇ ਸਮਾਗਮ ਦੇ ਪ੍ਰਸਾਰਨ ਦੀ ਜ਼ਿੰਮੇਵਾਰੀ ਨਿਭਾਈ।
ਇਸ ਮੌਕੇ ਡਾ. ਸਵਰਾਜ ਕੌਰ, ਡਾ. ਦੀਪਕ ਦੇਵਗਨ, ਡਾ. ਅਜੈ ਸਹਿਗਲ ਅਤੇ ਹੋਰ ਫੈਕਲਟੀ ਮੈਂਬਰ ਤੇ ਵੱਡੀ ਗਿਣਤੀ ਵਿਦਿਆਰਥੀ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media