ਪਠਾਨਕੋਟ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਾਈਟ ਮੈਡੀਕਲ ਕਾਲਜ ਪਠਾਨਕੋਟ ਵਿਖੇ ਇੱਕ ਸਮਾਰੋਹ
ਦੋਰਾਨ ਮੁੱਖ ਮਹਿਮਾਨ ਵਜੋਂ ਹਾਜਰ ਹੋ ਕੇ ਨਵੇਂ ਬਣਾਏ ਗਏ ਆਕਸੀਜਨ ਪਲਾਂਟ ਦਾ ਉਦਘਾਟਨ ਕੀਤਾ।ਵਾਈਟ ਮੈਡੀਕਲ ਕਾਲਜ ਦੇ ਚੇਅਰਮੈਨ ਸਵਰਨ ਸਿੰਘ ਸਲਾਰੀਆਂ ਵੀ ਮੋਕੇ ‘ਤੇ ਮੌਜ਼ੂਦ ਸਨ। ਚੇਅਰਮੈਨ ਸਲਾਰੀਆਂ ਨੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਮੁੱਖ ਮਹਿਮਾਨ ਕਟਾਰੂਚੱਕ ਦਾ ਸਵਾਗਤ ਕੀਤਾ।ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਖੁਸ਼ਬੀਰ ਕਾਟਲ, ਨਰੇਸ਼ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ ਵਿੰਗ ਅਤੇ ਹੋਰ ਵਰਕਰ ਵੀ ਇਸ ਸਮੇਂ ਹਾਜ਼ਰ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਅੰਦਰ ਤੀਸਰਾ ਚੋਥਾ ਆਕਸੀਜਨ ਪਲਾਂਟ ਹੈ।ਇਥੇ ਕਰੀਬ 1200 ਆਕਸੀਜਨ ਦੇ ਗੈਸ ਸਿਲੰਡਰ ਮੋਜ਼ੂਦ ਰਹਿਣਗੇ।ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੋਰਾਨ ਵੀ ਜਦੋਂ ਕੋਵਿਡ ਦਾ ਸਮਾਂ ਸੀ ਤਾਂ ਵਾਈਟ ਮੈਡੀਕਲ ਕਾਲਜ ਪਠਾਨਕੋਟ ਵਲੋਂ ਵੀ ਵੱਡਾ ਸਹਿਯੋਗ ਦਿੱਤਾ ਗਿਆ ਸੀ।
ਚੇਅਰਮੈਨ ਸਲਾਰੀਆਂ ਨੇ ਕਿਹਾ ਕਿ ਮੈਡੀਕਲ ਕਾਲਜ ਵਿੱਚ ਘੱਟ ਰੇਟ ‘ਚ ਹਰ ਤਰ੍ਹਾਂ ਦਾ ਇਲਾਜ਼ ਕੀਤਾ ਜਾਂਦਾ ਹੈ ਅਤੇ ਜੋ ਕਾਰਡ ਹੋਲਡਰ ਹਨ ਉਨ੍ਹਾ ਦਾ ਬਿਨ੍ਹਾਂ ਕਿਸੇ ਖਰਚ ਤੋਂ ਇਲਾਜ ਪੂਰੀ ਤਰ੍ਹਾਂ ਨਾਲ ਫ੍ਰੀ ਕੀਤਾ ਜਾਂਦਾ ਹੈ।ਸਮਾਰੋਹ ਦੇ ਅੰਤ ‘ਚ ਕਾਲਜ ਵੱਲੋਂ ਮੁੱਖ ਮਹਿਮਾਨ ਕਟਾਰੂਚੱਕ ਨੂੰ ਦੋਸ਼ਾਲਾ ਅਤੇ ਯਾਦਗਾਰ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।
Check Also
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲ ‘ਚ 27 ਤੋਂ 29 ਅਗਸਤ ਤੱਕ ਛੁੱਟੀ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ …
Punjab Post Daily Online Newspaper & Print Media