ਸੰਗਰੂਰ, 24 ਸਤੰਬਰ (ਜਗਸੀਰ ਲੌਂਗੋਵਾਲ) – ਲੁਧਿਆਣਾ ਵਿਖੇ ਹੋਈਆਂ 68ਵੀਆਂ ਪੰਜਾਬ ਸਕੂਲ ਖੇਡਾਂ ਅੰਡਰ-17 ਕੁੜੀਆਂ ‘ਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਵਿਦਿਆਰਥੀਆਂ ਨੇ ਜਿਲ੍ਹਾ ਸੰਗਰੂਰ ਵਲੋਂ ਖੇਡਦੇ ਹੋਏ ਹਰਮਨਜੋਤ ਕੌਰ ਅਤੇ ਹਰਮਨਦੀਪ ਕੌਰ ਨੇ ਫਾਈਨਲ ਦੇ ਫਸਵੇਂ ਮੁਕਾਬਲੇ ਵਿੱਚ ਮੇਜ਼ਬਾਨ ਲੁਧਿਆਣਾ ਨੂੰ 15-11, 9-15, 11-9 ਨਾਲ ਹਰਾ ਕੇ ਫਾਈਨਲ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੀ ਚੋਣ ਨੈਸ਼ਨਲ ਪੱਧਰੀ ਖੇਡਾਂ ਲਈ ਕਰਵਾਈ।ਖਿਡਾਰੀਆਂ ਦਾ ਸਕੂਲ ਪਹੁੰਚਣ ‘ਤੇ ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਅਤੇ ਮੈਡਮ ਕਿਰਨਪਾਲ ਕੌਰ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।
ਇਸ ਮੌਕੇ ਪ੍ਰਿੰਸੀਪਲ ਸੰਜੇ ਕੁਮਾਰ, ਕੋਚ ਮੰਗਤ ਰਾਏ, ਡੀ.ਪੀ.ਈ ਅਮਨਦੀਪ ਕੌਰ, ਯਾਦਵਿੰਦਰ ਸਿੰਘ, ਸੰਦੀਪ ਕੁਮਾਰ, ਗੁਰਪ੍ਰੀਤ ਸਿੰਘ ਅਤੇ ਗੁਰਿੰਦਰ ਸਿੰਘ ਮਾਨ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …