ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਸਿਹਤ ਅਫਸਰ ਨਗਰ ਨਿਗਮ ਅੰਮ੍ਰਿਤਸਰ ਡਾ. ਕਿਰਨ ਕੁਮਾਰ ਨੇ ਦੱਸਿਆ ਕਿ ਨਗਰ ਨਿਗਮ ਅੰਮ੍ਰਿਤਸਰ ਦੀ ਹੱਦ ਅੰਦਰ ਆਉਣ ਵਾਲੇ ਦਿਨਾਂ ਵਿੱਚ ਕੂੜੇ ਨੂੰ ਸਹੀ ਤਰੀਕੇ ਨਾਲ ਇਕੱਠਾ ਕਰਨ ਲਈ ਡਸਟਬਿਨ ਲਗਾਏ ਜਾ ਰਹੇ ਹਨ ਅਤੇ ਸ਼ਹਿਰਵਾਸੀ ਕੂੜੇ ਨੂੰ ਸੜਕਾਂ ਉਪਰ ਸੁੱਟਣ ਦੀ ਬਜ਼ਾਏ ਜੇਕਰ ਇਨਾਂ ਦੀ ਵਰਤੋਂ ਕਰਨਗੇ ਤਾਂ ਸ਼ਹਿਰ ਸਾਫ਼ ਸੁਥਰਾ ਰਹੇਗਾ।ਉਨਾਂ ਕਿਹਾ ਕਿ ਵਿਭਾਗ ਦੀ ਟੀਮ ਸ਼ਹਿਰ ਵਿੱਚ ਕੂੜੇ ਦੀ ਸੱਮਸਿਆ ਨਾਲ ਨਜੀਠਣ ਲਈ ਲਗਾਤਾਰ ਕੰਮ ਕਰ ਰਹੀ ਹੈ।
ਡਾ. ਕਿਰਨ ਕੁਮਾਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਵਿੱਚ ਪੈਦਾ ਹੋਣ ਕੂੜੇ ਨੂੰ ਗਿੱਲਾ ਅਤੇ ਸੁੱਕਾ ਚੁੱਕਣ ਲਈ ਵੱਖੋ ਵੱਖਰਾ ਰੱਖਿਆ ਜਾਵੇ ਅਤੇ ਵੱਖ-ਵੱਖ ਹੀ ਕੂੜਾ ਇਕੱਠਾ ਕਰਨ ਵਾਲੀ ਗੱਡੀ ਨੂੰ ਦਿੱਤਾ ਜਾਵੇ।ਇਸ ਤੋਂ ਇਲਾਵਾ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਆਪਣੀਆਂ ਦੁਕਾਨਾਂ ਵਿੱਚ ਪੈਦਾ ਹੋਣ ਵਾਲੇ ਕੂੜੇ ਨੂੰ ਸੜ੍ਹਕਾਂ ‘ਤੇ ਨਾ ਸੁੱਟ ਕੇ ਕੂੜਾ ਚੁੱਕਣ ਵਾਲੀ ਗੱਡੀ ਜਾਂ ਟਰਾਲੀ ਵਿੱਚ ਹੀ ਪਾਇਆ ਜਾਵੇ।ਡਾ. ਕਿਰਨ ਕੁਮਾਰ ਨੇ ਵੱਧ ਕੂੜਾ ਪੈਦਾ ਕਰਨ ਵਾਲੀਆਂ ਇਕਾਈਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਅਪਣੇ ਸੰਸਥਾਨ ਵਿੱਚ ਪੈਦਾ ਹੋਣ ਵਾਲੇ ਕੂੜੇ ਨੂੰ ਕੰਪੋਸਟ ਬਣਾਉਣ ਲਈ ਵਰਤਣ।ਡਾ. ਕਿਰਨ ਨੇ ਦੱਸਿਆ ਕਿ ਫਿਲਹਾਲ ਜਿਸ ਕੰਪਨੀ ਨੂੰ ਸ਼ਹਿਰ ਵਿੱਚ ਕੂੜਾ ਚੁੱਕਣ ਦਾ ਠੇਕਾ ਦਿੱਤਾ ਹੋਇਆ ਹੈ, ਉਹਨਾਂ ਕੋਲ ਮਸ਼ੀਨਰੀ ਦੀ ਕਮੀ ਹੋਣ ਕਰਕੇ ਸ਼ਹਿਰ ਵਾਸੀਆਂ ਨੂੰ ਕੂੜੇ ਦੀ ਲਿਫਟਿੰਗ ਵਿੱਚ ਕੁੱਝ ਸਮੱਸਿਆਵਾਂ ਆ ਰਹੀਆਂ ਹਨ।ਜਿਸ ਸਾਬਤ ਕੰਪਨੀ ਦੇ ਅਧਿਕਾਰੀਆਂ ਨੂੰ ਆਪਣੀ ਮਸ਼ੀਨਰੀ ਜਲਦ-ਪੂਰੀ ਕਰਨ ਲਈ ਨੋਟਿਸ ਦਿੱਤਾ ਗਿਆ ਹੈ।
Check Also
ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ
ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …