ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਜਾ ਰਹੇ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋ ਰਹੇ ਇਨ੍ਹਾਂ ਮੁਕਾਬਲਿਆਂ ਵਿੱਚ ਬੱਚਿਆਂ ਦੇ ਗੁਰਮੁੱਖੀ ਲਿਖਾਈ, ਸ਼ਬਦ ਵਿਚਾਰ ਅਤੇ ਕਵਿਤਾ ਮੁਕਾਬਲੇ ਸ਼ਾਮਲ ਹਨ, ਜਿਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 34 ਟੀਮਾਂ ਨੇ ਸ਼ਮੂਲੀਅਤ ਕੀਤੀ।
ਗੁਰਮੁਖੀ ਸੁੰਦਰ ਲਿਖਾਈ ਮੁਕਾਬਲੇ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਗੋਲਡਨ ਐਵੀਨਿਊ ਅੰਮ੍ਰਿਤਸਰ ਦੇ ਬੱਚੇ ਗੁਰਨਦਰ ਸਿੰਘ ਨੇ ਪਹਿਲਾ, ਮਾਡਰਨ ਹਾਈ ਸਕੂਲ ਮਾਤਾ ਕੌਲਾਂ ਜੀ ਮਾਰਗ ਅੰਮ੍ਰਿਤਸਰ ਦੀ ਬੱਚੀ ਰਵਲੀਨ ਕੌਰ ਨੇ ਦੂਜਾ ਅਤੇ ਅਕਾਲ ਪੁਰਖ ਕੀ ਫ਼ੌਜ ਪਬਲਿਕ ਸਕੂਲ ਕੱਲਾ ਦੀ ਬੱਚੀ ਹਰਗੁਨਪ੍ਰੀਤ ਕੌਰ, ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਬੱਚੀ ਪ੍ਰਤੀਭਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਦੀ ਬੱਚੀ ਸਿਮਰਨਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਸ਼ਬਦ ਵਿਚਾਰ ਮੁਕਾਬਲੇ ਵਿਚ ਜਸਕਰਨ ਸਿੰਘ ਨਿਸ਼ਾਨੇ ਸਿੱਖੀ ਇੰਟਰਨੈਸ਼ਨਲ ਸਕੂਲ ਸ੍ਰੀ ਖਡੂਰ ਸਾਹਿਬ ਨੇ ਪਹਿਲਾ, ਦਿਲਜੋਤ ਕੌਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਭਗਤਾਂਵਾਲਾ ਨੇ ਦੂਜਾ ਅਤੇ ਅਰਵਿੰਦਰ ਸਿੰਘ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਦੇ ਨਾਲ ਹੀ ਸ਼ਬਦ ਵਿਚਾਰ ਮੁਕਾਬਲੇ ਵਿਚ ਨੇਤਰਹੀਣ ਬੱਚੀ ਅਮਰਜੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਇਸੇ ਤਰ੍ਹਾਂ ਕਵਿਤਾ ਪ੍ਰਤੀਯੋਗਤਾ ਵਿਚ ਬੱਚੀ ਹਰਦਰਸ਼ ਕੌਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ ਨੇ ਪਹਿਲਾ, ਕਾਕਾ ਰਵਨੀਤ ਸਿੰਘ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ਼ ਸੁਲਤਾਨਵਿੰਡ ਲਿੰਕ ਰੋਡ ਨੇ ਦੂਜਾ ਅਤੇ ਕਾਕਾ ਜ਼ੋਰਾਵਰ ਸਿੰਘ ਹੋਲੀਹਾਰਟ ਸਕੂਲ ਲੋਹਾਰਕਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਵਿਤਾ ਮੁਕਾਬਲੇ ਵਿਚ ਹੀ ਬੀਬੀ ਭਾਨੀ ਕੰਨਿਆ ਨੇਤਰਹੀਣ ਵਿਦਿਆਲਾ ਛੇਹਰਟਾ ਦੀ ਬੱਚੀ ਸੰਦੀਪ ਕੌਰ ਨੇ ਵੀ ਵਿਸ਼ੇਸ਼ ਸਥਾਨ ਹਾਸਲ ਕੀਤਾ।
ਇਨ੍ਹਾਂ ਮੁਕਾਬਲਿਆਂ ਸਮੇਂ ਨਤੀਜਾ ਤਿਆਰ ਕਰਨ ਲਈ ਬੀਬੀ ਰਣਜੀਤ ਕੌਰ, ਬੀਬੀ ਅਮਰਜੀਤ ਕੌਰ, ਬੀਬੀ ਹਰਪ੍ਰੀਤ ਕੌਰ, ਸੁਖਪਾਲ ਸਿੰਘ, ਨਵਜੋਤ ਸਿੰਘ, ਦੀਦਾਰ ਸਿੰਘ, ਬੀਬੀ ਮਨਜੀਤ ਕੌਰ ਪਹੁਵਿੰਡ, ਮਲਕੀਤ ਸਿੰਘ ਨਿਮਾਣਾ ਅਤੇ ਮਨਪ੍ਰੀਤ ਸਿੰਘ ਨੇ ਸੇਵਾ ਨਿਭਾਈ।
Check Also
ਸੁਖਬੀਰ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ ਜਾਣ’ਤੇ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ
ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …