Wednesday, April 2, 2025
Breaking News

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਪਲਵਿੰਦਰ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ।ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ।ਉਨ੍ਹਾਂ ਕਿਹਾ ਕਿ ਲਾਲੋ ਜੀ ਦਾ ਜੀਵਨ ਸਮਾਜ ਲਈ ਇੱਕ ਸੁਚੱਜਾ ਮਾਰਗ ਦਰਸ਼ਨ ਹੈ, ਜਿਸ ਤੋਂ ਅਗਵਾਈ ਲੈ ਕੇ ਧਰਮ ਦੀ ਕਿਰਤ ਕਰਦਿਆਂ ਕਰਤਾ ਪੁਰਖ ਨਾਲ ਜੁੜਨ ਦੀ ਪ੍ਰੇਰਣਾ ਮਿਲਦੀ ਹੈ।ਉਨ੍ਹਾਂ ਕਿਹਾ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਭਾਈ ਲਾਲੋ ਜੀ ਨੂੰ ਬੇਹੱਦ ਸਨਮਾਨ ਦੇ ਕੇ ਮਨੁੱਖਤਾ ਨੂੰ ਸੱਚੀ ਕਿਰਤ ਕਰਨ ਦਾ ਉਪਦੇਸ਼ ਕੀਤਾ ਹੈ।ਉਨ੍ਹਾਂ ਸੰਗਤ ਨੂੰ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆ ਗੁਰੂ ਸਾਹਿਬ ਵੱਲੋਂ ਬਖਸ਼ੇ ਸਿਧਾਂਤ ਕਿਰਤ ਕਰੋ, ਨਾਮ ਜਪੋ ਤੇ ਵੰਡ ਛੱਕੋ ਅਨੁਸਾਰ ਆਪਣਾ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਕੀਤੀ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ, ਬਿਕਰਮਜੀਤ ਸਿੰਘ, ਗੁਰਵਿੰਦਰ ਸਿੰਘ ਦੇਵੀਦਾਸਪੁਰ ਅਤੇ ਸੰਗਤਾਂ ਹਾਜ਼ਰ ਸਨ।

 

Check Also

ਪਿੰਡ ਜੱਬੋਵਾਲ ਵਿਖੇ 1.78 ਕਰੋੜ ਦੀ ਲਾਗਤ ਨਾਲ ਬਣੇਗਾ ਖੇਡ ਸਟੇਡੀਅਮ – ਈ.ਟੀ.ਓ

ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ – ਹਲਕਾ ਜੰਡਿਆਲਾ ਗੁਰੂ ਦੇ ਪ੍ਰਸਿੱਧ ਪਿੰਡ ਜੱਬੋਵਾਲ ਵਿਖੇ ਸ਼ਹੀਦ …