Friday, July 4, 2025
Breaking News

ਅਬਾਦੀ ਦਇਆ ਨੰਦ ਨਗਰ ਬਲਾਕ ਵੇਰਕਾ ਵਿਖੇ ਸੈਮੀਨਾਰ ਕਰਵਾਇਆ

PPN0801201406

ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਸ੍ਰੀ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਸਕੱਤਰ ਜਿਲ੍ਹਾ ਮੁਫਤ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਰੁਣ ਕੁਮਾਰ ਅਗਰਵਾਲ ਦੇ ਸਹਿਯੋਗ ਦੇ ਨਾਲ ਅਬਾਦੀ ਦਇਆ ਨੰਦ ਨਗਰ ਬਲਾਕ ਵੇਰਕਾ ਵਿਖੇ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਸੈਮਨੀਰ ਕਰਾਇਆ ਗਿਆ।ਜਿਸ ਵਿਚ ਸ੍ਰੀ ਬਾਲ ਕ੍ਰਿਸ਼ਨ ਭਗਤ, ਸ੍ਰੀਮਤੀ ਸਿਮਰਨਪ੍ਰੀਤ ਕੌਰ ਹੁੰਦਲ, ਸ੍ਰੀ ਬਲਦੇਵ ਸਿੰਘ ਨੇ ਲੋਕਾ ਨੂੰ ਦੱਸਿਆ ਕਿ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਕਾਨੂੰਨੀ ਸਰਵਿਸ ਅਥਾਰਟੀ ਐਕਟ 1987 ਅਧੀਨ ਹੋੋਂਦ ਵਿਚ ਆਈ ਹੈ ਆਰਥਿਕ ਤੋਰ ਤੇ ਕਮਜੋਰ ਵਿਅਕਤੀਆਂ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਟੋਲ ਫ੍ਰੀ ਹੈਲਪ ਲਾਈਨ ਨੰਬਰ 1968 ਹੈ ਅਤੇ ਜੇਕਰ ਕਿਸੇ ਨੂੰ ਕਾਨੂੰਨੀ ਸਹਾਇਤਾ ਚਾਹੀਦੀ ਹੋਵੇ ਤਾਂ ਉਹ ਇਸ ਨੰਬਰ ‘ਤੇ ਸੰਪਰਕ ਕਰ ਸਕਦਾ ਹੈ। ਇਸ ਮੌਕੇ ਉਨ੍ਹਾਂ ਔਰਤਾਂ ਦੇ ਹੱਕਾਂ ਦੀ ਰਾਖੀ ਲਈ ਬਣੇ ਕਾਨੂੰਨਾਂ, ਘਰੇਲੂ ਹਿੰਸਾ ਰੋਕਣ ਸਬੰਧੀ ਕਾਨੂੰਨਾਂ ਅਤੇ ਰੈਗਿੰਗ ਵਿਰੋਧੀ ਕਾਨੂੰਨਾਂ, ਸੀਨੀਅਰ ਸਿਟੀਜ਼ਨ ਬਾਰੇ ਕਾਨੂੰਨਾਂ ਸਬੰਧੀ ਵੀ ਵਿਸਥਾਰਪੂਰਵਕ ਦੱਸਿਆ।

ਉਨਾ ਨੇ ਦੱਸਿਆ ਕਿ ਮਹਾਤਮਾ ਗਾਂਧੀ ਕੌਮੀ ਦਿਹਾਤੀ ਰੋਜਗਾਰ ਗਰੰਟੀ ਐਕਟ, 2005 ਸੰਬੰਧੀ ਜਾਣਕਾਰੀ, ਵਿਦਿਆਰਥੀ ਕਾਨੂੰਨ ਸਾਖਰਤਾ ਕਲੱਬ ਦੀਆਂ ਸਰਗਰਮੀਆਂ, ਉਕਤ ਸਰਗਰਮੀਆਂ ਨਰੇਗਾ ਸਕੀਮਾਂ ਤੇ ਮੁੱਖ ਵਿਸ਼ੇ ਕਿਸੇ ਵੀ ਵਰਗ ਨਾਲ ਸਬੰਧਿਤ ਵਿਅਕਤੀ ਜਿਸਦੀ ਸਲਾਨਾ ਆਮਦਨ ਡੇਢ ਲੱਖ ਰੁਪਏ ਤੋ ਘੱਟ ਹੈ, ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ ਲੋਕ ਮੁਕੱਦਮੇਬਾਜੀ ਨੂੰ ਘੱਟ ਕਰਨ ਲਈ ਆਪਦੇ ਝਗੜਿਆ ਦਾ ਨਿਪਟਾਰਾ ਰਾਹੀ ਲੋਕ ਅਦਾਲਤਾਂ ਰਾਹੀ ਕਰਵਾਉਣ ਤਾਂ ਜੋ ਉਹਨਾਂ ਨੂੰ ਸਹੀ, ਸਸਤਾ, ਆਸਾਨ, ਲੋਕ ਅਦਾਲਤ ਵਿੱਚ ਕੇਸ ਲਗਾਉਣ ਦਾ ਤਰੀਕਾ, ਜਲਦੀ ਅਤੇ ਸਥਾਈ ਨਿਆਂ ਪ੍ਰਾਪਕ ਹੋ ਸਕੇ, ਘਰੇਲੂ, ਜਮੀਨੀ, ਅਪਰਾਧਿਕ, ਨਰੇਗਾ ਸਕੀਮ,ਔਰਤਾਂ ਅਤੇ ਬੱਚਿਆਂ ਦੇ ਕਾਨੂੰਨੀ ਹੱਕਾਂ ਅਤੇ ਪੰਜੀਕ੍ਰਿਤ ਉਸਾਰੀ ਕਿਰਤੀਆਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਐਕਟ 1996 ਅਧੀਨ ਬਣਾਏ ਰੂਲਜ 265 ਅਨੁਸਾਰ ਪ੍ਰਵਾਨਿਤ ਕਿਰਤ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਲੋਕ ਅਦਾਲਤਾਂ ਵਿੱਚ ਸਬੰਧਿਤ ਕੇਸਾਂ ਸਬੰਧੀ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵਲੋ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ ।
ਉਨਾ ਨੇ ਦੱਸਿਆ ਕਿ ਆਰਥਿਕ ਕਮਜੋਰੀ ਕਾਰਨ ਕਿਸੇ ਵਿਅਕਤੀ ਨੂੰ ਉਸਦੇ ਅਧਿਕਾਰਾਂ ਤੋ ਵਾਂਝਿਆਂ ਨਹੀ ਕੀਤਾ ਜਾ ਸਕਦਾ ਕਿਸੇ ਕਿਸਮ ਦੀ ਕਾਨੂੰਨੀ ਸਲਾਹ, ਜਾਣਕਾਰੀ ਜਾਂ ਸਹਾਇਤਾ ਲੈਣ ਲਈ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ ਜਿਲਾ ਅਤੇ ਸ਼ੈਸ਼ਨ ਜੱਜ -ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ, ਸਿਵਲ ਜੱਜ (ਸੀ.ਡੀ.)-ਕਮ-ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨਾਲ ਰਾਬਤਾ ਕੀਤਾ ਜਾ ਸਕਦਾ ਹੈ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …

Leave a Reply