ਅੰਮ੍ਰਿਤਸਰ, 26 ਸਤੰਬਰ ( ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਦੇ ਸਕੂਲ ਆਫ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨਜ਼ ਵਲੋਂ ‘ਕੈਰੀਅਰ
ਕਾਊਂਸਲਿੰਗ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਸੈਮੀਨਾਰ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਬੀ.ਡੀ.ਐਸ ਗਿਆਨ ਪੁਆਇੰਟ ਦੇ ਡਾਇਰੈਕਟਰ ਗੌਰਵ ਖੇੜਾ ਨੇ ਵਿਸ਼ੇ ਨਾਲ ਸਬੰਧਿਤ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ।ਵਿਭਾਗ ਮੁਖੀ ਡਾ. ਹਰਭਜਨ ਸਿੰਘ ਰੰਧਾਵਾ ਅਤੇ ਸਮਾਗਮ ਕੋ-ਕੋਆਰਡੀਨੇਟਰ ਡਾ: ਮਨੀ ਅਰੋੜਾ ਨੇ ਖੇੜਾ ਨੂੰ ਵਿਦਿਆਰਥੀਆਂ ਦੇ ਅਕਾਦਮਿਕ ਵਿਕਾਸ ’ਚ ਪਾਏ ਯੋਗਦਾਨ ਲਈ ਮੋਮੈਂਟੋ ਦੇ ਕੇ ‘ਜੀ ਆਇਆ’ ਆਖਿਆ।
ਸੈਮੀਨਾਰ ਮੌਕੇ ਖੇੜਾ ਨੇ ਅਕਾਦਮਿਕ ਵਿਕਲਪਾਂ ਨੂੰ ਕਰੀਅਰ ਦੇ ਟੀਚਿਆਂ ਨਾਲ ਜੋੜਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ।ਉਨ੍ਹਾਂ ਖਾਸ ਕਰਕੇ ਕੰਪਿਊਟਰ ਵਿਗਿਆਨ ਅਤੇ ਸੂਚਨਾ ਤਕਨਾਲੋਜੀ ਦੇ ਗਤੀਸ਼ੀਲ ਲੈਂਡਸਕੇਪ ’ਚ ਉੱਭਰ ਰਹੇ ਕਰੀਅਰ ਦੇ ਮੌਕਿਆਂ, ਆਧੁਨਿਕ ਨੌਕਰੀ ਦੀ ਮਾਰਕੀਟ ’ਚ ਲੋੜੀਂਦੇ ਮੁੱਖ ਹੁਨਰਾਂ ਅਤੇ ਨਿੱਜੀ ਅਤੇ ਪੇਸ਼ੇਵਰ ਵਿਕਾਸ ਲਈ ਰਣਨੀਤੀਆਂ ਬਾਰੇ ਚਰਚਾ ਕੀਤੀ।ਖੇੜਾ ਨੇ ਉਦਯੋਗਿਕ ਰੁਝਾਨਾਂ ਸਬੰਧੀ ਜਾਣਕਾਰੀ ਦਿੰਦਿਆਂ ਲਗਾਤਾਰ ਸਿੱਖਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਅਤੇ ਪ੍ਰਤੀਯੋਗੀ ਬਣੇ ਰਹਿਣ ਲਈ ਨਵੀਆਂ ਤਕਨੀਕਾਂ ਨੂੰ ਅਪਨਾਉਣ ਲਈ ਉਤਸ਼ਾਹਿਤ ਕੀਤਾ।
ਪ੍ਰਿੰ: ਡਾ. ਮਹਿਲ ਸਿੰਘ ਨੇ ਡਾ. ਰੰਧਾਵਾ ਅਤੇ ਵਿਭਾਗੀ ਸਟਾਫ਼ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਲਈ ਬਹੁਤ ਹੀ ਜਾਣਕਾਰੀ ਭਰਪੂਰ ਅਤੇ ਸਹਾਈ ਸਿੱਧ ਹੁੰਦੇ ਹਨ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media