ਸੰਗਰੂਰ, 26 ਸਤੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਮਤੀ ਦਾਸ ਸਕੂਲ ਆਫ ਐਮੀਨੈਂਸ ਲੌਂਗੋਵਾਲ ਦੇ ਵਿਦਿਆਰਥੀਆਂ ਨੇ 23 ਅਤੇ 24 ਸਤੰਬਰ ਨੂੰ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਜਿਲ੍ਹਾ ਪੱਧਰੀ ਕਲਾ ਉਤਸਵ ਵਿੱਚ ਸਕੂਲ ਪ੍ਰਿੰਸੀਪਲ ਬਿਪਨ ਕੁਮਾਰ ਦੀ ਅਗਵਾਈ ਹੇਠ ਭਾਗ ਲਿਆ ਜਿਸ ਵਿੱਚ ਸੁਖਮਨਦੀਪ ਕੌਰ ਅਤੇ ਸਹਿਜਪ੍ਰੀਤ ਸਿੰਘ ਨੇ ਸਟੋਰੀ ਟੈਲਿੰਗ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਇਹਨਾਂ ਦੇ ਗਾਈਡ ਅਧਿਆਪਕ ਸ੍ਰੀਮਤੀ ਰਵਜੀਤ ਕੌਰ ਲੈਕਚਰਾਰ ਕੈਮਿਸਟਰੀ ਸਨ।ਡਰਾਮਾ ਪ੍ਰਤੀਯੋਗਤਾ ਵਿੱਚ ਗੁਰਨੇਤਨਜੋਤ ਕੌਰ, ਸ਼ਗਨਪ੍ਰੀਤ ਕੌਰ, ਅਮਨਦੀਪ ਕੌਰ, ਆਨੰਦ ਕੁਮਾਰ ਅਤੇ ਲਖਵੀਰ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਇਨ੍ਹਾਂ ਦੇ ਗਾਈਡ ਅਧਿਆਪਕ ਪਲਵੀ ਮਾਰਕਨ (ਇੰਗਲਿਸ਼ ਅਧਿਆਪਿਕਾ) ਅਤੇ ਪ੍ਰਮੋਦ ਕੁਮਾਰ (ਸਾਬਕਾ ਸਟੂਡੈਂਟ) ਸਨ।
ਇਸ ਵਾਰੇ ਸ੍ਰੀਮਤੀ ਦਮਨਜੀਤ ਕੌਰ ਅਤੇ ਮਨੀਸ਼ਾ (ਨੋਡਲ ਇੰਚਾਰਜ਼ ਕਲਾ ਉਤਸਵ) ਨੇ ਦੱਸਿਆ ਕਿ ਵਿਦਿਆਰਥੀਆਂ ਨੇ ਜਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲੇ ਵਿੱਚ ਲੋਕ ਗੀਤ ਮੁਕਾਬਲਾ, ਇੰਸਟਰੂਮੈਂਟਲ ਮਿਊਜ਼ਿਕ, ਲੋਕ ਨਾਚ ਵਿੱਚ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ।ਪ੍ਰਿੰਸੀਪਲ ਬਿਪਨ ਕੁਮਾਰ ਨੇ ਇਹਨਾਂ ਪ੍ਰਾਪਤੀਆਂ ਲਈ ਸਕੂਲ ਦੇ ਮਿਹਨਤੀ ਸਟਾਫ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਸਕੂਲ ਪੱਧਰ ‘ਤੇ ਵੀ ਸਨਮਾਨਿਤ ਕੀਤਾ।
Check Also
ਖ਼ਾਲਸਾ ਕਾਲਜ ਵਿਖੇ ‘ਕੈਰੀਅਰ ਦੀ ਸਫ਼ਲਤਾ ਸਬੰਧੀ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਸਕੂਲ ਆਫ ਕੰਪਿਊਟਰ ਸਾਇੰਸ ਐਂਡ …