Tuesday, February 25, 2025
Breaking News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਕੱਤਰਤਾ

ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕੀਤੀ।ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਏ.ਡੀ.ਸੀ ਜੋਤੀ ਬਾਲਾ, ਐਸ..ਡੀਐਮ ਗੁਰਸਿਮਰਨ ਸਿੰਘ, ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ, ਐਸ.ਐਸ.ਪੀ ਹਰਪਾਲ ਸਿੰਘ ਆਦਿ ਅਧਿਕਾਰੀ ਸ਼ਾਮਲ ਸਨ। ਬੈਠਕ ਵਿਚ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਅਤੇ ਗੁਰੂ ਨਗਰੀ ਵਿਚ ਸਾਫ਼ ਸਫ਼ਾਈ, ਟ੍ਰੈਫ਼ਿਕ ਸਮੇਤ ਹੋਰ ਅਹਿਮ ਮਸਲਿਆਂ ਨੂੰ ਵਿਚਾਰਿਆ ਗਿਆ।
ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 19 ਅਕਤੂਬਰ 2024 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।18 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਰ ਸਾਲ ਵਾਂਗ ਵਿਸ਼ਾਲ ਨਗਰ ਕੀਰਤਨ ਆਯੋਜਤ ਕੀਤਾ ਜਾਵੇਗਾ, ਜੋ ਅੰਮ੍ਰਿਤਸਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪਨ ਹੋਵੇਗਾ।ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣਾ ਸਾਡੀ ਸਭ ਦੀ ਜ਼ਿੰਮੇਵਾਰੀ ਹੈ।ਉਨ੍ਹਾਂ ਕਿਹਾ ਕਿ ਇਹ ਦਿਹਾੜਾ ਯਾਦਗਾਰੀ ਢੰਗ ਨਾਲ ਮਨਾਉਣ ਲਈ ਇਸ ਵਾਰ ਵੀ ਸਾਂਝੇ ਤੌਰ ’ਤੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ।
ਏ.ਡੀ.ਸੀ ਜੋਤੀ ਬਾਲਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਆਪਣੇ ਜ਼ਿੰਮੇ ਲੱਗੀ ਹਰ ਸੇਵਾ ਤਨਦੇਹੀ ਨਾਲ ਨਿਭਾਏਗਾ ਅਤੇ ਸ਼੍ਰੋਮਣੀ ਕਮੇਟੀ ਨੂੰ ਹਰ ਪੱਧਰ ’ਤੇ ਸਹਿਯੋਗ ਕੀਤਾ ਜਾਵੇਗਾ।ਪੁਲਿਸ ਪ੍ਰਸ਼ਾਸਨ ਵੱਲੋਂ ਐਸ.ਐਸ.ਪੀ ਹਰਪਾਲ ਸਿੰਘ ਨੇ ਵੀ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਹਰ ਤਰ੍ਹਾਂ ਦੇ ਸਹਿਯੋਗ ਦੀ ਵਚਨਬੱਧਤਾ ਪ੍ਰਗਟਾਈ।
ਇਸ ਮੌਕੇ ਮੈਨੇਜਰ ਨਰਿੰਦਰ ਸਿੰਘ, ਵਧੀਕ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ, ਸੂਚਨਾ ਅਧਿਕਾਰੀ ਰਣਧੀਰ ਸਿੰਘ, ਸੰਦੀਪ ਸਿੰਘ ਐਸ.ਈ, ਐਕਸੀਅਨ ਗਗਨਜੀਤ ਸਿੰਘ, ਹੈਲਥ ਅਫ਼ਸਰ ਡਾ. ਕਿਰਨ ਕੁਮਾਰ, ਸੁਰਿੰਦਰ ਸਿੰਘ ਜੇ.ਈ, ਰਾਜਨ ਕੁਮਾਰ, ਤੇਜਿੰਦਰ ਕੁਮਾਰ, ਗੁਰਜੀਤ ਸਿੰਘ, ਰਣਜੀਤ ਸਿੰਘ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਮਲਬਾ ਚੁੱਕਣ ਦੀ ਜਲਦ ਚਲਾਈ ਜਾਵੇਗੀ ਮੁਹਿੰਮ

ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵਧੀਕ …