ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਕਮਾਲੀ ਦੇ ਵਰਿੰਦਰ ਸਿੰਘ ਨਾਂ ਦੇ ਵਿਅਕਤੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਬਾਰੇ ਅਤਿ ਅਪਮਾਨਜਨਕ ਸ਼ਬਦਾਵਲੀ ਬੋਲਣ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਉਨ੍ਹਾਂ ਇਹ ਵੀ ਆਖਿਆ ਕਿ ਪੰਜਾਬ ਅੰਦਰ ਪਿਛਲੇ ਕੁੱਝ ਸਮੇਂ ਤੋਂ ਲਗਾਤਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਸੋਸ਼ਲ ਮੀਡੀਆ ’ਤੇ ਗੁਰੂ ਸਾਹਿਬਾਨ ਪ੍ਰਤੀ ਨਿਰਾਦਰ ਦੀਆਂ ਘਟਨਾਵਾਂ ਅਕਸਰ ਹੀ ਵਾਪਰ ਰਹੀਆਂ ਹਨ, ਇਸ ਲਈ ਸਰਕਾਰ ਇਨ੍ਹਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਅਜਿਹੇ ਸ਼ਰਾਰਤੀ ਅਨਸਰਾਂ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਵੀ ਨਸ਼ਰ ਕਰੇ।ਉਨ੍ਹਾਂ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿਚ ਦੋਸ਼ੀ ਵਿਅਕਤੀ ਖਿਲਾਫ਼ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਵੀ ਆਖਿਆ।
ਐਡਵੋਕੇਟ ਧਾਮੀ ਨੇ ਦਸਮ ਪਾਤਸ਼ਾਹ ਬਾਰੇ ਅਪਮਾਨਜਨਕ ਸ਼ਬਦ ਬੋਲਣ ਵਾਲੇ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਕਰਵਾਉਣ ਵਾਲੇ ਸਿੱਖਾਂ ਦੀ ਵੀ ਸ਼ਲਾਘਾ ਕੀਤੀ ਅਤੇ ਇਹ ਵਚਨਬੱਧਤਾ ਪ੍ਰਗਟਾਈ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਇਸ ਮਾਮਲੇ ‘ਚ ਉਨ੍ਹਾਂ ਨਾਲ ਹਰ ਪੱਧਰ ’ਤੇ ਖੜ੍ਹੀ ਹੈ।
Check Also
ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਮਲਬਾ ਚੁੱਕਣ ਦੀ ਜਲਦ ਚਲਾਈ ਜਾਵੇਗੀ ਮੁਹਿੰਮ
ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵਧੀਕ …