Tuesday, February 25, 2025
Breaking News

ਖਾਲਸਾ ਕਾਲਜ ਵਿਖੇ ਸਾਹਿਤਕ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਅੰਗਰੇਜੀ ਵਿਭਾਗ ਵੱਲੋਂ ਮੁਲਕ ਰਾਜ ਆਨੰਦ ਇੰਗਲਿਸ਼ ਲਿਟਰੇਰੀ ਸੁਸਾਇਟੀ ਦੇ ਸਹਿਯੋਗ ਨਾਲ ਸਾਹਿਤਕ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਅਤੇ ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ ਭਾਟੀਆ ਨੇ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ।ਕਵਿਤਾ ਉਚਾਰਨ, ਪੋਸਟਰ ਮੇਕਿੰਗ ਅਤੇ ਕਾਰਟੂਨ ਮੇਕਿੰਗ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਵਿਦਿਆਰਥੀਆਂ ਵੱਲੋਂ ਪ੍ਰੋਗਰਾਮ ਦਾ ਆਗਾਜ਼ ਸ਼ਬਦ ਗਾਇਨ ਨਾਲ ਕਰਨ ਉਪਰੰਤ ਵਿਭਾਗ ਮੁਖੀ ਪ੍ਰੋ: ਸੁਪਨਿੰਦਰਜੀਤ ਕੌਰ ਦੁਆਰਾ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ।ਉਨ੍ਹਾਂ ਨੇ ਦੱਸਿਆ ਕਿ ਵਿਭਾਗ ਆਪਣੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਅਜਿਹੇ ਪ੍ਰੋਗਰਾਮਾਂ ਦਾ ਆਯੋਜਨ ਕਰਦਾ ਹੈ।
ਡਾ. ਮਹਿਲ ਸਿੰਘ ਨੇ ਕਿਹਾ ਸਹਿਕਰਮੀ ਗਤੀਵਿਧੀਆਂ ਬੱਚਿਆਂ ’ਚ ਜਿੰਦਗੀ ਦੀਆਂ ਔਕੜਾਂ ਨਾਲ ਨਜਿੱਠਣ ਲਈ ਕਲਾ ਪੈਦਾ ਕਰਦੀਆਂ ਹਨ ਅਤੇ ਇਹ ਪਾਠਕ੍ਰਮ ਅਤੇ ਜਿੰਦਗੀਆਂ ਦੇ ਮੁੱਦਿਆਂ ਨੂੰ ਆਪਸ ’ਚ ਜੋੜਦੀਆਂ ਹਨ।ਡਾ. ਭਾਟੀਆ ਨੇ ਕਿਹਾ ਕੇ ਅਜੋਕੇ ਭੱਜ ਦੌੜ ਦੇ ਜੀਵਨ ’ਚ ਕਵਿਤਾ ਅਤੇ ਸਿਰਜਨਤਾਮਕ ਗਤੀਵਿਧੀਆਂ ਮਾਨਸਿਕ ਸ਼ਾਂਤੀ ਦਾ ਵਿਸ਼ੇਸ ਸਰੋਤ ਹਨ।ਉਨ੍ਹਾਂ ਵਿਦਿਆਰਥੀਆਂ ਨੂੰ ਸਹਿਕਰਮੀ ਗਤੀਵਿਧੀਆਂ ’ਚ ਭਾਗ ਲੈਣ ਲਈ ਵਧਾਈ ਦਿੱਤੀ।
ਮੁਕਾਬਲਿਆਂ ’ਚ ਜਸਨੀਤ ਕੌਰ, ਸਿਨਮਰ ਕੌਰ ਅਤੇ ਕੰਗਣ ਨੇ ਕਵਿਤਾ ਉਚਾਰਨ ’ਚ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਹਾਸਲ ਕੀਤਾ।ਜਦੋਂਕਿ ਇਨਦੀਪ ਕੌਰ, ਨਿਸ਼ਟਾ ਤੇ ਸ਼ਾਇਨਦੀਪ ਕੌਰ ਨੇ ਪੋਸਟਰ ਅਤੇ ਕਾਰਟੂਨ ਮੇਕਿੰਗ ’ਚ ਕ੍ਰਮਵਾਰ ਪਹਿਲਾ, ਦੂਜਾ ਸਥਾਨ ਤੇ ਤੀਜਾ ਪ੍ਰਾਪਤ ਕੀਤਾ।ਜੱਜ ਦੀ ਭੂਮਿਕਾ ਡਾ. ਦੀਪਕ ਦੇਵਗਨ, ਪ੍ਰੋ: ਮਹਿਤਾਬ ਕੌਰ, ਪ੍ਰੋ: ਹਰਮਨਦੀਪ ਕੌਰ, ਡਾ. ਸਾਂਵਤ ਸਿੰਘ ਮੰਟੋ ਨੇ ਨਿਭਾਈ।ਮੰਚ ਸੰਚਾਲਨ ਸਮਾਇਲਜੀਤ ਕੌਰ ਤੇ ਮਹਿਕਦੀਪ ਕੌਰ ਨੇ ਕੀਤਾ।ਪ੍ਰੋਗਰਾਮ ਕੋ-ਆਰਡੀਨੇਟਰ ਡਾ. ਜਸਵਿੰਦਰ ਕੌਰ ਔਲਖ ਨੇ ਹਾਜ਼ਰ ਮਹਿਮਾਨ ਦਾ ਧੰਨਵਾਦ ਕੀਤਾ।
ਇਸ ਮੌਕੇ ਪ੍ਰੋ: ਦਲਜੀਤ ਸਿੰਘ, ਪ੍ਰੋ: ਮਮਤਾ ਮਹਿੰਦਰੂ, ਪ੍ਰੋ: ਵਿਜੈ ਬਰਨਾਡ, ਪ੍ਰੋ: ਪੂਜਾ ਕਾਲੀਆ, ਪ੍ਰੋ: ਗੁਰਪ੍ਰੀਤ ਸਿੰਘ, ਪ੍ਰੋ: ਕਨਿਕਾ ਕਟਾਰਿਆ, ਪ੍ਰੋ: ਹਰਸ਼ ਸਲਾਰੀਆ, ਪ੍ਰੋ: ਸੌਰਵ ਮੇਘ, ਪ੍ਰੋ: ਐਮ.ਪੀ ਮਸੀਹ, ਪ੍ਰੋ: ਹਰਮਨਪ੍ਰੀਤ ਸਿੰਘ, ਪ੍ਰੋ: ਮੇਘਨਾ ਰਾਜਪੂਤ, ਪ੍ਰੋ: ਮਹਿਕਦੀਪ ਕੌਰ, ਪ੍ਰੋ ਪ੍ਰੋ: ਰਨਵੀਰ ਸਿੰਘ ਅਤੇ ਹੋਰ ਅਧਿਆਪਕ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਮਲਬਾ ਚੁੱਕਣ ਦੀ ਜਲਦ ਚਲਾਈ ਜਾਵੇਗੀ ਮੁਹਿੰਮ

ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵਧੀਕ …